13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪੰਜਾਬ ’ਚ ਐਸ. ਆਈ. ਆਰ. ਸੰਬੰਧੀ ਸੋਧਿਆ ਸ਼ਡਿਊਲ ਜਾਰੀ-ਅਨਿੰਦਿਤਾ ਮਿਤਰਾ

ਅਜੀਤ ਡੈਸਕ 16-07-2026
ਚੰਡੀਗੜ੍ਹ, 15 ਜੁਲਾਈ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸੰਬੰਧੀ ਪਹਿਲਾਂ ਐਲਾਨੇ ਗਏ ਸ਼ਡਿਊਲ ’ਚ ਸੋਧ ਕਰਨ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸੰਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ, ਜਦਕਿ ਇਨ੍ਹਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਐਸ.ਆਈ.ਆਰ. ’ਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ’ਚ ਯੋਗਦਾਨ ਪਾਇਆ ਜਾ ਸਕੇ।
ਪਿਛਲੀ ਖ਼ਬਰ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ-ਬਘੇਲ ਅਗਲੀ ਖ਼ਬਰ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰ ਖੇਤਰ ’ਚ ਨੰਬਰ ਇਕ ਬਣਾਉਣ ਲਈ ਸਫ਼ਰ ਜਾਰੀ ਰਹੇਗਾ-ਭਗਵੰਤ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।