07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਿੱਖਿਆ ਪ੍ਰਣਾਲੀ ਕ੍ਰਾਂਤੀ ਤੋਂ ਬਿਨਾਂ ਠੀਕ ਨਹੀਂ ਹੋ ਸਕਦੀ - ਕੇਜਰੀਵਾਲ

ਅਜੀਤ ਡੈਸਕ 17-07-2026

ਨਵੀਂ ਦਿੱਲੀ, 16 ਜੁਲਾਈ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਜੰਤਰ ਮੰਤਰ ’ਤੇ ਕਾਕਰੋਚ ਜਨਤਾ ਪਾਰਟੀ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਇਸ ਨੂੰ ਦੇਸ਼ ਭਰ ਤੋਂ ਪੂਰੀ ਤਰ੍ਹਾਂ ਸਮਰਥਨ ਮਿਲ ਰਿਹਾ ਹੈ। ਰੋਜ਼ਾਨਾ ਕੋਈ ਨਾ ਕੋਈ ਰਾਜਨੀਤਕ ਪਾਰਟੀਆਂ ਦੇ ਨੇਤਾ, ਸਮਾਜ ਸੇਵੀ ਅਤੇ ਹੋਰ ਅਨੇਕਾਂ ਸੰਸਥਾਵਾਂ ਦੇ ਅਹੁਦੇਦਾਰ ਸਮਰਥਨ ਦੇਣ ਆ ਰਹੇ ਹਨ। ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੰਤਰ ਮੰਤਰ ’ਤੇ ਕਾਕਰੋਚ ਜਨਤਾ ਪਾਰਟੀ ਨੂੰ ਸਮਰਥਨ ਦੇਣ ਪੁੱਜੇ। ਉਨ੍ਹਾਂ ਨੇ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਪੇਪਰ ਲੀਕ ਦੇ ਮਾਮਲੇ ਪ੍ਰਤੀ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਕੇਜਰੀਵਾਲ ਨੇ ਕਿਹਾ ਕਿ ਸਿੱਖਿਆ ਵਿਵਸਥਾ ਖ਼ਰਾਬ ਹੋ ਰਹੀ ਹੈ ਅਤੇ ਇਹ ਕ੍ਰਾਂਤੀ ਤੋਂ ਬਿਨਾਂ ਠੀਕ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦਰੁਸਤ ਕਰਨ ਲਈ ਪੂਰੇ ਦੇਸ਼ ਦੇ ਨੌਜਵਾਨ ਅੰਦੋਲਨ ਕਰ ਰਹੇ ਹਨ ਅਤੇ ਸਮਾਜਸੇਵੀ ਸੋਨਮ ਵਾਂਗਚੁੱਕ ਨੇ ਆਪਣੀ ਜਾਨ ਦਾਅ ’ਤੇ ਲਗਾਈ ਹੋਈ ਹੈ, ਪ੍ਰੰਤੂ ਸਰਕਾਰ ਦੇ ਸਿਰ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਨਹੀਂ ਤਾਂ ਇਸ ਸਰਕਾਰ ਦਾ ਪਹਿਲਾਂ ਵਾਲੀ ਸਰਕਾਰ ਵਾਲਾ ਹਸ਼ਰ ਹੋਵੇਗਾ।

ਪਿਛਲੀ ਖ਼ਬਰ ਨੌਵੀਂ ਜਮਾਤ ਦੀ ਥਾਂ ’ਤੇ ਛੇਵੀਂ ਜਮਾਤ ’ਚ ਲਾਈ ਜਾਵੇ ਤੀਜੀ ਭਾਸ਼ਾ-ਸੁਪਰੀਮ ਕੋਰਟ ਅਗਲੀ ਖ਼ਬਰ ਅਮਰੀਕਾ ਵਲੋਂ ਸਾਊਦੀ ਅਰਬ ਤੇ ਕੁਵੈਤ ਲਈ ਢਾਈ ਅਰਬ ਡਾਲਰ ਦੇ ਰੱਖਿਆ ਸੌਦੇ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।