06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨੌਵੀਂ ਜਮਾਤ ਦੀ ਥਾਂ ’ਤੇ ਛੇਵੀਂ ਜਮਾਤ ’ਚ ਲਾਈ ਜਾਵੇ ਤੀਜੀ ਭਾਸ਼ਾ-ਸੁਪਰੀਮ ਕੋਰਟ

ਅਜੀਤ ਡੈਸਕ 17-07-2026
ਨਵੀਂ ਦਿੱਲੀ, 16 ਜੁਲਾਈ (ਉਪਮਾ ਡਾਗਾ ਪਾਰਥ)- ਸੁਪਰੀਮ ਕੋਰਟ ਨੇ ਤਿੰਨ ਭਾਸ਼ਾ ਫਾਰਮੂਲੇ ਤਹਿਤ ਨੌਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ਾਮਿਲ ਕਰਨ ਦੇ ਪ੍ਰਸਤਾਵ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਜ਼ੁਬਾਨੀ ਨਿਰਦੇਸ਼ ਦਿੰਦਿਆਂ ਅਜਿਹਾ ਕਦਮ ਨਾ ਚੁੱਕਣ ਲਈ ਕਿਹਾ। ਜਸਟਿਸ ਬੀ.ਵੀ. ਨਾਗਰਤਨਾ ਅਤੇ ਆਰ. ਮਹਾਦੇਵਨ ਦੇ ਬੈਂਚ ਨੇ ਤਾਮਿਲਨਾਡੂ ’ਚ ਨਵੋਦਿਆ ਵਿਦਿਆਲਿਆ ਖੋਲ੍ਹਣ ਨਾਲ ਜੁੜੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ 10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਤੋਂ ਠੀਕ ਇਕ ਸਾਲ ਪਹਿਲਾਂ ਨੌਵੀਂ ਜਮਾਤ ’ਚ ਨਵੀਂ ਭਾਸ਼ਾ ਸ਼ੁਰੂ ਕਰਨਾ ਬੱਚਿਆਂ ਲਈ ਬਹੁਤ ਤਣਾਅਪੂਰਨ ਸਾਬਿਤ ਹੋਵੇਗਾ। ਜਸਟਿਸ ਨਾਗਰਤਨਾ ਨੇ ਕਿਹਾ ਕਿ ਤੀਜੀ ਭਾਸ਼ਾ ਨੂੰ ਛੇਵੀਂ ਜਮਾਤ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ ਅਤੇ ਨੌਵੀਂ ਜਮਾਤ ’ਚ ਆ ਕੇ ਇਸ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਨਾ ਕਿ ਨੌਵੀਂ ਜਮਾਤ ਤੋਂ ਸ਼ੁਰੂ ਕਰਨਾ ਚਾਹੀਦਾ ਹੈ। ਉਨ੍ਹਾਂ ਆਪਣੇ ਸਕੂਲੀ ਦਿਨਾਂ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਸ ਵੇਲੇ ਵੀ ਦਸਵੀਂ ਦੀ ਪੜ੍ਹਾਈ ਅੱਠਵੀਂ ਕਲਾਸ ਤੋਂ ਹੀ ਸ਼ੁਰੂ ਕਰਵਾ ਦਿੱਤੀ ਜਾਂਦੀ ਸੀ ਤਾਂ ਅੱਜ ਦੇ ਦੌਰ ’ਚ ਬੱਚਿਆਂ ’ਤੇ ਮਾਨਸਿਕ ਦਬਾਅ ਦਾ ਅੰਦਾਜ਼ਾ ਅਸਾਨੀ ਨਾਲ ਲਾਇਆ ਜਾ ਸਕਦਾ ਹੈ।
ਪਿਛਲੀ ਖ਼ਬਰ ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ ਅਗਲੀ ਖ਼ਬਰ ਸਿੱਖਿਆ ਪ੍ਰਣਾਲੀ ਕ੍ਰਾਂਤੀ ਤੋਂ ਬਿਨਾਂ ਠੀਕ ਨਹੀਂ ਹੋ ਸਕਦੀ - ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।