02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਕੇਜਰੀਵਾਲ ਵਲੋਂ ਮਾਪਿਆਂ ਤੇ ਵਿਦਿਆਰਥੀਆਂ ਨੂੰ ਜੰਤਰ-ਮੰਤਰ ਦੇ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦੀ ਅਪੀਲ

ਅਜੀਤ ਡੈਸਕ 19-07-2026

ਨਵੀਂ ਦਿੱਲੀ, 18 ਜੁਲਾਈ (ਪੀ.ਟੀ.ਆਈ.)-ਕਾਰਕੁੰਨ ਸੋਨਮ ਵਾਂਗਚੁਕ ਨੂੰ ਦਿੱਲੀ ਪੁਲਿਸ ਦੁਆਰਾ ਹਸਪਤਾਲ ’ਚ ਤਬਦੀਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਾਗਰਿਕਾਂ ਨੂੰ ਜੰਤਰ-ਮੰਤਰ ’ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਐਕਸ ‘ਤੇ ਪੋਸਟ ਕੀਤੇ ਇਕ ਵੀਡੀਓ ਸੰਦੇਸ਼ ’ਚ ਕੇਜਰੀਵਾਲ ਨੇ ਕਿਹਾ ਕਿ ਵਾਂਗਚੁਕ ਤੇ ਦਿਪਕੇ ਆਪਣੇ ਲਈ ਨਹੀਂ ਸਗੋਂ ਦੇਸ਼ ਭਰ ਦੇ ਵਿਦਿਆਰਥੀਆਂ ਲਈ ਭੁੱਖ ਹੜਤਾਲ ’ਤੇ ਹਨ। ਉਨ੍ਹਾਂ ਮਾਪਿਆਂ ਨੂੰ ਚੁੱਪ ਨਾ ਰਹਿਣ ਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਦੀਆਂ ਮੰਗਾਂ ਦੇ ਸਮਰਥਨ ’ਚ ਵਿਰੋਧ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਤੁਹਾਡੇ ਬੱਚਿਆਂ ਲਈ ਜੰਤਰ-ਮੰਤਰ ’ਤੇ ਬੈਠੇ ਹਨ ਤਾਂ ਤੁਸੀਂ ਘਰ ਕਿਉਂ ਬੈਠੇ ਹੋ? ਤੁਸੀਂ ਉਨ੍ਹਾਂ ਨਾਲ ਜੰਤਰ-ਮੰਤਰ ’ਤੇ ਕਿਉਂ ਨਹੀਂ ਬੈਠੇ?।

ਪਿਛਲੀ ਖ਼ਬਰ ਵਿਸ਼ੇਸ਼ ਅਦਾਲਤ ਵਲੋਂ ਸਜ਼ਾ ਦੇ ਮਾਮਲੇ ’ਚ ਆਜ਼ਮ ਖਾਨ ਦੀ ਪਟੀਸ਼ਨ ਰੱਦ ਅਗਲੀ ਖ਼ਬਰ ਮਹਿਲਾ ਨੇ ਅਭਿਜੀਤ ਦਿਪਕੇ ’ਤੇ ਸੁੱਟੀ ਸਿਆਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।