03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਬਲਾਚੌਰ ’ਚ ਐਸ.ਆਈ.ਆਰ. ਦੌਰਾਨ ਘਰੋ-ਘਰੀ ਗਣਨਾ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ

ਅਜੀਤ ਡੈਸਕ 20-07-2026


ਚੰਡੀਗੜ੍ਹ, 19 ਜੁਲਾਈ (ਅਜੀਤ ਬਿਊਰੋ)-ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਐਸ. ਆਈ. ਆਰ.-2026 ਦੌਰਾਨ ਘਰ-ਘਰੀ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ, ਈ.ਆਰ.ਓ., ਏ. ਈ. ਆਰ. ਓਜ਼. ਅਤੇ ਬੀ.ਐਲ.ਓਜ਼ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਪੂਰੇ ਸਮਰਪਣ ਅਤੇ ਮਿਸ਼ਨ-ਮੋਡ ’ਚ ਕੀਤੇ ਜਾ ਰਹੇ ਕੰਮ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਬਲਾਚੌਰ ਦੀ ਸਫਲਤਾ ਸੂਬੇ ਦੇ ਹੋਰ ਹਲਕਿਆਂ ਲਈ ਇਕ ਮਾਡਲ ਵਜੋਂ ਕੰਮ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ। ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਬੀ.ਐਲ.ਓ. ਕੋਲ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਏ, ਉਹ ਵੋਟਰ ਸੂਚੀਆਂ ਦੇ ਖਰੜੇ ’ਚ ਆਪਣੇ ਨਾਂਅ ਦਰਜ ਕਰਵਾਉਣ ਲਈ ਜਲਦ ਤੋਂ ਜਲਦ ਗਣਨਾ ਫਾਰਮ ਬੀ. ਐਲ. ਓ. ਕੋਲ ਜਮ੍ਹਾਂ ਕਰਵਾਉਣ।

ਪਿਛਲੀ ਖ਼ਬਰ ਅਗਲੇ ਕੁਝ ਦਿਨਾਂ ’ਚ ਭਾਰੀ ਮੀਂਹ ਪੈਣ ਦੀ ਸੰਭਾਵਣਾ ਅਗਲੀ ਖ਼ਬਰ ਮਾਲ ਵਿਭਾਗ ’ਚ ਵਰਤੇ ਜਾਂਦੇ 35 ਔਖੇ ਸ਼ਬਦਾਂ ਦੀ ਥਾਂ ਹੁਣ ਸੌਖੇ ਪੰਜਾਬੀ ਸ਼ਬਦ ਵਰਤੇ ਜਾਣਗੇ-ਮੁੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।