03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਐਨ.ਡੀ.ਏ. ਸਰਕਾਰ ਲਈ ਮਹੱਤਵਪੂਰਨ-ਰਾਜਨਾਥ

ਅਜੀਤ ਡੈਸਕ 26-07-2026


ਨਵੀਂ ਦਿੱਲੀ, 25 ਜੁਲਾਈ (ਪੀ.ਟੀ.ਆਈ.) -ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਇਸ ਤੱਥ ਦਾ ਪ੍ਰਤੀਬਿੰਬ ਹੈ ਕਿ ਦੇਸ਼ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਐਨ.ਡੀ.ਏ. ਸਰਕਾਰ ਲਈ ‘ਬਹੁਤ ਮਹੱਤਵਪੂਰਨ’ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਨੇ ਦੇਸ਼ ਦੇ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਵਿਚਾਰਾਂ ਤੇ ਭਾਵਨਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰੱਖਿਆ ਮੰਤਰੀ ਨੇ ‘ਐਕਸ’ ‘ਤੇ ਇਕ ਪੋਸਟ ’ਚ ਕਿਹਾ ਕਿ ਇਹ ਅਸਤੀਫਾ ਇਸ ਗੱਲ ਦਾ ਪ੍ਰਮਾਣ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਾਡੀ ਸਰਕਾਰ ਲਈ, ਸਾਡੇ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨਾ ਬਹੁਤ ਮਹੱਤਵਪੂਰਨ ਹੈ ।

ਪਿਛਲੀ ਖ਼ਬਰ ਨੌਜਵਾਨਾਂ ਤੇ ਲੋਕਤੰਤਰ ਦੀ ਜਿੱਤ-ਸ਼ਰਦ ਪਵਾਰ ਅਗਲੀ ਖ਼ਬਰ ਇਹ ਲੋਕਤੰਤਰ ਦੀ ਜਿੱਤ-ਸੋਨਮ ਵਾਂਗਚੁਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।