03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਹੁਣ ਸਰਕਾਰ ਨੂੰ ਹਟਾਉਣ ਦਾ ਸਮਾਂ ਆ ਗਿਆ ਹੈ-ਰਾਹੁਲ

ਅਜੀਤ ਡੈਸਕ 26-07-2026


ਨਵੀਂ ਦਿੱਲੀ, 25 ਜੁਲਾਈ (ਪੀ.ਟੀ.ਆਈ.)-ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਵਧਾਈ ਦਿੱਤੀ ਤੇ ਹੋਰ ਸਮੂਹਾਂ ਨੂੰ ਹਿੰਮਤ ਦਿਖਾਉਣ ਤੇ ਖੜ੍ਹੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਟਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋ ਮੰਗਾਂ ਅਜੇ ਵੀ ਲੰਬਿਤ ਹਨ: ਪੇਪਰ ਲੀਕ ਵਿਰੁੱਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ‘ਅੱਤਿਆਚਾਰ’ ਕਰਨ ਵਾਲੇ ਸਾਰੇ ਲੋਕਾਂ ਵਿਰੁੱਧ ਕਾਰਵਾਈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਦਿਆਰਥੀਆਂ ਤੋਂ ਮੁਆਫ਼ੀ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਇਕ ਵੀਡੀਓ ਸੰਦੇਸ਼ ’ਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਸਿੱਖਿਆ ਪ੍ਰਣਾਲੀ ਦੇ ਪੁਨਰ ਨਿਰਮਾਣ ਵੱਲ ਇਕ ਵੱਡਾ ਕਦਮ ਹੈ।

ਪਿਛਲੀ ਖ਼ਬਰ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਭਾਰਤ ਲਿਆਂਦਾ ਅਗਲੀ ਖ਼ਬਰ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ- ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।