03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਅੱਜ

ਅਜੀਤ ਡੈਸਕ 27-07-2026

ਨਵੀਂ ਦਿੱਲੀ, 26 ਜੁਲਾਈ (ਏਜੰਸੀ)- ਸੁਪਰੀਮ ਕੋਰਟ ਸੋਮਵਾਰ ਨੂੰ ਦੋ ਵੱਖ-ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ, ਜਿਨ੍ਹਾਂ ’ਚ ਨੀਟ ਪੇਪਰ ਲੀਕ ਤੇ ਪ੍ਰੀਖਿਆ ’ਚ ਹੋਰ ਬੇਨਿਯਮੀਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਵਧੀਕੀਆਂ ਦੇ ਦੋਸ਼ ਲਗਾਏ ਗਏ ਹਨ। ਸੁਪਰੀਮ ਕੋਰਟ ਦੀ 27 ਜੁਲਾਈ ਦੀ ਕਾਜ਼ ਲਿਸਟ ਅਨੁਸਾਰ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਤੇ ਵੀ. ਮੋਹਨਾ ਦੀ ਬੈਂਚ ਕਰੇਗੀ। ਮਾਮਲੇ ਦਾ ਜ਼ਿਕਰ ਕੀਤੇ ਜਾਣ ਦੇ ਬਾਅਦ 24 ਜੁਲਾਈ ਨੂੰ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਕਰਨ ’ਤੇ ਸਹਿਮਤੀ ਜਤਾਈ ਸੀ। ਪਟੀਸ਼ਨਾਂ ਨੂੰ ਜਲਦ ਸੂਚੀਬੱਧ ਕਰਨ ਦੀ ਅਪੀਲ ਕਰਦੇ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰਨਾਰਾਇਣ ਨੇ ਬੈਂਚ ਨੂੰ ਕਿਹਾ ਸੀ ਕਿ ਪੁਲਿਸ ਵਿਦਿਆਰਥੀਆਂ ਖਿਲਾਫ਼ ਜ਼ਰੂਰਤ ਤੋਂ ਜ਼ਿਆਦਾ ਤਾਕਤ ਦੀ ਵਰਤੋਂ ਕਰ ਰਹੀ ਹੈ। ਚੀਫ਼ ਜਸਟਿਸ ਨੇ ਕਿਹਾ ਸੀ ਕਿ ਪਟੀਸ਼ਨਾਂ ਨੂੰ 27 ਜੁਲਾਈ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਏਗਾ।
ਪਿਛਲੀ ਖ਼ਬਰ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਅਮਰੀਕਾ ਨੇ ਈਰਾਨ ’ਤੇ ਹਮਲੇ ਦੋ ਹਫ਼ਤਿਆਂ ਲਈ ਰੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।