02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਅਜੀਤ ਡੈਸਕ 28-07-2026
ਨਵੀਂ ਦਿੱਲੀ, 27 ਜੁਲਾਈ (ਉਪਮਾ ਡਾਗਾ ਪਾਰਥ)- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜਿਸ ’ਚ ਉਨ੍ਹਾਂ ਸੂਬੇ ਨਾਲ ਸੰਬੰਧਿਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਢਿੱਲੋਂ ਦੀ ਮੋਦੀ ਨਾਲ ਮੁਲਾਕਾਤ ਉਸ ਵੇਲੇ ਹੋਈ ਹੈ ਜਦੋਂ ਸੰਗਰੂਰ ਭਾਜਪਾ ਦਫ਼ਤਰ ’ਤੇ ਹਮਲਾ ਹੋਇਆ ਹੈ। ਢਿੱਲੋਂ ਨੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ’ਚ ਗੈਂਗਸਟਰ ਤੋਂ ਲੈ ਕੇ ਪੰਜਾਬ ਦੇ ਕਿਸਾਨਾਂ ਨਾਲ ਸੰਬੰਧਿਤ ਕਈ ਮੁੱਦਿਆਂ ’ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੋ ਪੰਜਾਬ ਪਹਿਲੇ ਇਕ ਨੰਬਰ ’ਤੇ ਸੀ, ਹੁਣ 22ਵੇਂ ਨੰਬਰ ’ਤੇ ਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਡਬਲ ਇੰਜਣ ਸਰਕਾਰ ਦੀ ਲੋੜ ਹੈ। ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਆਪਕ ਵਿਕਾਸ ਸੰਬੰਧੀ ਆਪਣੀਆਂ ਤਰਜੀਹਾਂ ਪ੍ਰਧਾਨ ਮੰਤਰੀ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ ਸੂਬੇ ਨੂੰ ਮੁੜ ਤੋਂ ਉਦਯੋਗਿਕ ਪੱਖੋਂ ਮਜ਼ਬੂਤ ਬਣਾਉਣ ਲਈ ਵੱਡੇ ਨਿਵੇਸ਼ ਦੀ ਲੋੜ ਹੈ ਜਿਸ ਲਈ ਕੇਂਦਰ ਅਤੇ ਸੂਬੇ ਦਰਮਿਆਨ ਬਿਹਤਰ ਤਾਲਮੇਲ ਦੇ ਨਾਲ ਉਦਯੋਗਾਂ ਲਈ ਅਨੁਕੂਲ ਮਾਹੌਲ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਪੰਜਾਬ ਦੀ ਅਰਥਵਿਵਸਥਾ ’ਚ ਖੇਤੀ ਅਤੇ ਉਦਯੋਗਾਂ ਦੀ ਭੂਮਿਕਾ ਦੀ ਅਹਿਮੀਅਤ ਦੱਸਦਿਆਂ ਕਿਹਾ ਕਿ ਦੋਵਾਂ ਖੇਤਰਾਂ ਨੂੰ ਸਾਮਾਨ ਰੂਪ ਨਾਲ ਮਜ਼ਬੂਤ ਕਰਨ ਦੀ ਦਿਸ਼ਾ ’ਚ ਲਗਾਤਾਰ ਕੋਸ਼ਿਸ਼ ਕੀਤੇ ਜਾਣ ਦੀ ਲੋੜ ਹੈ।
ਪਿਛਲੀ ਖ਼ਬਰ ਕੇਜਰੀਵਾਲ ਵਲੋਂ ਈ-20 ਮੁੱਦੇ ’ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਅਗਲੀ ਖ਼ਬਰ ਸੀ.ਜੇ.ਪੀ. ਨੇ ਐਫ.ਆਈ.ਆਰ. ਵਾਪਸ ਲੈਣ ’ਤੇ ਲਿਖਤੀ ਭਰੋਸਾ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।