ਸ੍ਰੀਨਗਰ, 28 ਜੁਲਾਈ (ਏਜੰਸੀ)-ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਦਿੱਤੇ ਆਪਣੇ ਵਿਵਾਦਿਤ ਬਿਆਨ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਸ਼ਮੀਰ ’ਚ ਅੱਤਵਾਦ ਦਾ ਜ਼ਿਕਰ ਕਰਦਿਆ ‘ਬਹਾਨਾ’ ਸ਼ਬਦ ਦੀ ਵਰਤੋਂ ਉਨ੍ਹਾਂ ਕੋਲੋਂ ਅਣਜਾਨੇ ’ਚ ਹੋ ਗਈ ਸੀ।ਜੰਤਰ-ਮੰਤਰ ਵਿਖੇ ਹਾਲ ਹੀ ’ਚ ਹੋਏ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮਹਿਬੂਬਾ ਨੇ ਕਸ਼ਮੀਰ ’ਚ ਅੱਤਵਾਦ ਦਾ ਹਵਾਲਾ ਦਿੰਦਿਆ ਉਥੇ ਸੁਰੱਖਿਆ ਬਲਾਂ ਵਲੋਂ ਬਲ ਦੀ ਵਰਤੋਂ ਨੂੰ ਸਹੀ ਠਹਿਰਾਉਣ ਬਾਰੇ ਬਿਆਨ ਦਿੱਤਾ ਸੀ।
ਮਹਿਬੂਬਾ ਮੁਫ਼ਤੀ ਨੇ ਜੰਤਰ-ਮੰਤਰ ਵਾਲੀ ਟਿੱਪਣੀ ਲਈ ਮੰਗੀ ਮੁਆਫ਼ੀ
ਅਜੀਤ ਡੈਸਕ
29-07-2026