02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਏ.ਕੇ.-47 ਨਾਲ ਗੋਲੀਆਂ ਚਲਾਉਣ ਦੇ ਮਾਮਲੇ ’ਚ ਕੇਜਰੀਵਾਲ ਵਲੋਂ ਕੇਂਦਰ ਤੇ ਬਿਹਾਰ ਸਰਕਾਰ ’ਤੇ ਹਮਲਾ

ਅਜੀਤ ਡੈਸਕ 29-07-2026

ਨਵੀਂ ਦਿੱਲੀ, 28 ਜੁਲਾਈ (ਜਗਤਾਰ ਸਿੰਘ)-ਬਿਹਾਰ ’ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ’ਤੇ ਏ.ਕੇ.-47 ਨਾਲ ਗੋਲੀਆਂ ਚਲਾਉਣ ਦਾ ਮਾਮਲਾ ਲਗਾਤਾਰ ਤੂਲ ਫੜ ਰਿਹਾ ਹੈ । ਇਸੇ ਮਾਮਲੇ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਬਿਹਾਰ ਦੀ ਸਮਰਾਟ ਚੌਧਰੀ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ ਹੈ। ਕੇਜਰੀਵਾਲ ਨੇ ਸਵਾਲ ਚੁੱਕਿਆ ਕਿ ਆਖ਼ਿਰ ਭਾਜਪਾ ਨੂੰ ਕੀ ਹੋ ਗਿਆ ਹੈ ? ਉਨ੍ਹਾਂ ਕਿਹਾ ਕਿ ਬਿਹਾਰ ’ਚ ਸਾਡੇ ਵਿਦਿਆਰਥੀਆਂ ’ਤੇ ਏ.ਕੇ.-47 ਨਾਲ ਗੋਲੀਆਂ ਚਲਾਈਆਂ ਗਈਆਂ । ਕੀ ਇਹ ਵਿਦਿਆਰਥੀ ਅੱਤਵਾਦੀ ਹਨ ? ਕੇਜਰੀਵਾਲ ਨੇ ਕਿਹਾ ਕਿ ਉਹ ਮੋਦੀ-ਸਮਰਾਟ ਨੂੰ ਚੇਤਾ ਕਰਾਉਣਾ ਚਾਹੁੰਦੇ ਹਨ ਕਿ ਲੋਕ ਨਾਇਕ ਜੈਪ੍ਰਕਾਸ਼ ਨਾਰਾਇਣ ਦੀ ਅਗਵਾਈ ’ਚ ਬਿਹਾਰ ਦੀ ਧਰਤੀ ਤੋਂ ਹੀ ਨਾਅਰਾ ਲੱਗਿਆ ਸੀ ਕਿ ‘ਸਿੰਘਾਸਨ ਖ਼ਾਲੀ ਕਰੋ ਕਿ ਜਨਤਾ ਆਤੀ ਹੈ’। ਉਨ੍ਹਾਂ ਭਾਜਪਾ ਸਰਕਾਰ ਨੂੰ ਵਿਦਿਆਰਥੀਆਂ ਨਾਲ ਪੰਗਾ ਨਾ ਲੈਣ ਦੀ ਅਪੀਲ ਵੀ ਕੀਤੀ ਹੈ ।

ਪਿਛਲੀ ਖ਼ਬਰ ਹੁਣ 4,000 ਕੁਇੰਟਲ ਤੋਂ ਵੱਧ ਖੰਡ ਦਾ ਭੰਡਾਰ ਨਹੀਂ ਕਰ ਸਕਣਗੇ ਡੀਲਰ ਅਗਲੀ ਖ਼ਬਰ ਅਧਿਆਪਕਾਂ ਤੋਂ ਚੋਣ ਡਿਊਟੀ ਕਰਵਾਈ ਜਾ ਸਕਦੀ ਹੈ ਪਰ ਅਸਹਿਣਯੋਗ ਬੋਝ ਨਹੀਂ ਪਾਇਆ ਜਾ ਸਕਦਾ-ਦਿੱਲੀ ਹਾਈ ਕੋਰਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।