02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

2020 ਦੰਗਾ ਮਾਮਲਾ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਆਗੂਆਂ ਤੋਂ ਜਵਾਬ ਮੰਗਿਆ

ਅਜੀਤ ਡੈਸਕ 31-07-2026

ਨਵੀਂ ਦਿੱਲੀ, 30 ਜੁਲਾਈ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਵੀਰਵਾਰ ਨੂੰ ਹਾਈ ਕੋਰਟ ਵਲੋਂ 2020 ਦੰਗਿਆਂ ਦੇ ਇੱਕ ਮਾਮਲੇ ਨੂੰ ਰੱਦ ਕਰਨ ਵਿਰੁੱਧ ਚੰਡੀਗੜ੍ਹ ਪ੍ਰਸ਼ਾਸਨ ਦੀ ਪਟੀਸ਼ਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ‘ਆਪ’ ਆਗੂਆਂ ਤੋਂ ਜਵਾਬ ਮੰਗਿਆ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੋਇਮਲਿਆ ਬਾਗਚੀ ਅਤੇ ਵੀ. ਮੋਹਨਾ ਦੇ ਬੈਂਚ ਨੇ ਮਾਨ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ, ਮੀਤ ਹੇਅਰ, ਬਲਜਿੰਦਰ ਕੌਰ, ਅਮਨ ਅਰੋੜਾ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ। ਵਧੀਕ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ ਕਿ ਇਹ ਗ਼ੈਰ-ਕਾਨੂੰਨੀ ਇਕੱਠ ਦਾ ਮਾਮਲਾ ਸੀ ਤੇ ਫੋਰਸ ਤਾਇਨਾਤ ਕੀਤੀ ਗਈ ਸੀ, ਜਿਸ ਦੇ ਨਤੀਜੇ ਵਜੋਂ ਇੱਕ ਅਪਰਾਧ ਹੋਇਆ, ਪਰ ਹਾਈ ਕੋਰਟ ਨੇ ਇਸ ਨੂੰ ‘ਪੂਰੀ ਤਰ੍ਹਾਂ ਵਿਗੜਿਆ ਆਦੇਸ਼’ ਵਿਚ ਰੱਦ ਕਰ ਦਿੱਤਾ । ਬੈਂਚ ਨੇ ਰਾਜੂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਨ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ।
ਪਿਛਲੀ ਖ਼ਬਰ ਪੰਜਾਬ ’ਚ ਪੇਪਰ ਲੀਕ ਮਾਮਲੇ ’ਚ ਭਾਜਪਾ ਦਾ ‘ਆਪ’ ਦਫ਼ਤਰ ਅੱਗੇ ਪ੍ਰਦਰਸ਼ਨ ਅਗਲੀ ਖ਼ਬਰ ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲਣ ’ਤੇ ਸਿਆਸਤ ਭਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।