02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ’ਚ ਪੇਪਰ ਲੀਕ ਮਾਮਲੇ ’ਚ ਭਾਜਪਾ ਦਾ ‘ਆਪ’ ਦਫ਼ਤਰ ਅੱਗੇ ਪ੍ਰਦਰਸ਼ਨ

ਅਜੀਤ ਡੈਸਕ 31-07-2026
ਨਵੀਂ ਦਿੱਲੀ, 30 ਜੁਲਾਈ (ਉਪਮਾ ਡਾਗਾ ਪਾਰਥ)- ਪੰਜਾਬ ’ਚ ਹੋਏ ਕਥਿਤ ਪੇਪਰ ਲੀਕ ਦੇ ਇਲਜ਼ਾਮਾਂ ਦਾ ਸੇਕ ਦਿੱਲੀ ਤੱਕ ਪਹੁੰਚ ਗਿਆ ਹੈ। ਵੀਰਵਾਰ ਨੂੰ ਭਾਜਪਾ ਨੇਤਾਵਾਂ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਸਥਿਤ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕੀਤੀ। ਭਾਜਪਾ ਆਗੂਆਂ ਨੇ ਹੱਥਾਂ ’ਚ ਪੰਜਾਬ ਦੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਫੜ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ’ਚ ਕਈ ਭਰਤੀ ਅਤੇ ਸਿੱਖਿਅਕ ਦਾਖ਼ਲਾ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ ਜਿਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਦਿੱਲੀ ਪ੍ਰਦੇਸ਼ ਭਾਜਪਾ ਪ੍ਰਧਾਨ ਹਰਸ਼ ਮਲਹੋਤਰਾ ਨੇ ਕਿਹਾ ਕਿ ਜਦੋਂ ਕੇਂਦਰ ’ਚ ਨੀਟ ਪੇਪਰ ਲੀਕ ਦਾ ਮੁੱਦਾ ਉਠਿਆ ਸੀ ਤਾਂ ‘ਆਪ’ ਨੇਤਾਵਾਂ ਨੇ ਜੰਤਰ ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਤੇ ਹੁਣ ਪੰਜਾਬ ’ਚ ਪੇਪਰ ਲੀਕ ਦੇ ਇਲਜ਼ਾਮਾਂ ’ਤੇ ‘ਆਪ’ ਲੀਡਰਸ਼ਿਪ ਕਾਰਵਾਈ ਕਿਉਂ ਨਹੀਂ ਕਰ ਰਹੀ?
ਪਿਛਲੀ ਖ਼ਬਰ ਹੰਗਾਮਿਆਂ ਦੌਰਾਨ ਲੋਕ ਸਭਾ ’ਚ ਪਾਸ ਹੋਇਆ ਵੰਦੇ ਮਾਤਰਮ ਨਾਲ ਸੰਬੰਧਿਤ ਬਿੱਲ ਅਗਲੀ ਖ਼ਬਰ 2020 ਦੰਗਾ ਮਾਮਲਾ : ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਤੇ ਆਗੂਆਂ ਤੋਂ ਜਵਾਬ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।