02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁੱਖ ਮੰਤਰੀ ਵਲੋਂ ਪਠਾਨਕੋਟ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਨੂੰ ਸਨਮਾਨ ਰਾਸ਼ੀ ਜਾਰੀ

ਪਠਾਨਕੋਟ, 1 ਅਗਸਤ (ਸੁਮਿਤ/ਵਿਨੋਦ)-ਭਗਵੰਤ ਮਾਨ ਸਰਕਾਰ ਨੇ ਅੱਜ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35. 5 ਲੱਖ ਔਰਤਾਂ ਦੇ ਖਾਤਿਆਂ ਵਿਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.

ਅਜੀਤ ਡੈਸਕ 02-08-2026

ਪਠਾਨਕੋਟ, 1 ਅਗਸਤ (ਸੁਮਿਤ/ਵਿਨੋਦ)-ਭਗਵੰਤ ਮਾਨ ਸਰਕਾਰ ਨੇ ਅੱਜ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿਚ ਪਹਿਲੀ ਵਾਰ ਵੱਖਰੇ ਤੌਰ ’ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਅਸੀਂ ਅੱਜ ਇਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ| ਵਾਈਟ ਮੈਡੀਕਲ ਕਾਲਜ ਐਂਡ ਹਸਪਤਾਲ ਪਠਾਨਕੋਟ ਵਿਖੇ ਕਰਵਾਏ ਮਾਵਾਂ-ਧੀਆਂ ਸਨਮਾਨ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਉਪ ਪ੍ਰਧਾਨ ਅਤੇ ਸੁਜਾਨਪੁਰ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਅਤੇ ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਮਾਵਾਂ ਧੀਆਂ ਅਜੇ ਵੀ ਫਾਰਮ ਭਰਨ ਤੋਂ ਵਾਂਝੀਆਂ ਰਹਿ ਗਈਆਂ ਹਨ, ਉਹ ਹੁਣ ਵੀ ਫਾਰਮ ਭਰ ਸਕਦੀਆਂ ਹਨ, ਉਨ੍ਹਾਂ ਦੇ ਖਾਤਿਆਂ ਵਿਚ ਵੀ ਜੁਲਾਈ, ਅਗਸਤ, ਸਤੰਬਰ ਤਿੰਨ ਮਹੀਨਿਆਂ ਦੇ ਪੈਸੇ ਹੀ ਆਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ, ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਡਾ: ਬਲਜੀਤ ਕੌਰ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ, ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ, ਸੁਜਾਨਪੁਰ ਹਲਕਾ ਇੰਚਾਰਜ ਸਵਰਨ ਸਲਾਰੀਆ, ਮਹਿਲਾ ਕਮਿਸ਼ਨ ਮੈਂਬਰ ਰੇਖਾ ਮਨੀ ਸ਼ਰਮਾ, ਟਰੇਡ ਕਮਿਸ਼ਨ ਮੈਂਬਰ ਡਾ: ਅਨਿਲ ਭਾਰਦਵਾਜ ਸਮੇਤ ਕਈ ਨੇਤਾ ਅਤੇ ਅਧਿਕਾਰੀ ਅਤੇ ਵੱਡੀ ਗਿਣਤੀ ’ਚ ਔਰਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਏਅਰ ਮਾਰਸ਼ਲ ਤੇਜਪਾਲ ਸਿੰਘ ਨੇ ਹਵਾਈ ਫ਼ੌਜ ਦੇ ਉਪ-ਮੁਖੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਸ਼ਟਰਮੰਡਲ ਖੇਡਾਂ 2026 : ਭਾਰਤ ਨੇ ਇਕੋ ਦਿਨ 8 ਸੋਨ ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।