03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦਿੱਲੀ ’ਚ ਪ੍ਰੈੱਸ ਕਾਨਫਰੰਸ ਦੌਰਾਨ ਪੱਪੂ ਯਾਦਵ ’ਤੇ ਸੁੱਟੀ ਚੱਪਲ

ਨਵੀਂ ਦਿੱਲੀ, 2 ਅਗਸਤ (ਏਜੰਸੀ)-ਐਤਵਾਰ ਨੂੰ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਦੇ ਘਰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ’ਤੇ ਚੱਪਲ ਸੁੱਟ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ ਸੰਸਦ ਮੈਂਬਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਸਦ ਭਵਨ

ਅਜੀਤ ਡੈਸਕ 03-08-2026

ਨਵੀਂ ਦਿੱਲੀ, 2 ਅਗਸਤ (ਏਜੰਸੀ)-ਐਤਵਾਰ  ਨੂੰ ਆਜ਼ਾਦ ਸੰਸਦ ਮੈਂਬਰ ਪੱਪੂ ਯਾਦਵ ਦੇ ਘਰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਕ ਵਿਅਕਤੀ ਨੇ ਉਨ੍ਹਾਂ ’ਤੇ ਚੱਪਲ ਸੁੱਟ ਦਿੱਤੀ। ਇਹ ਘਟਨਾ ਉਦੋਂ ਵਾਪਰੀ ਜਦੋਂ ਸੰਸਦ ਮੈਂਬਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਸੰਸਦ ਭਵਨ ਕੰਪਲੈਕਸ ’ਚ ਰਾਮ ਮੰਦਰ ’ਚ ਚੜ੍ਹਾਵੇ ਦੀ ਕਥਿਤ ਚੋਰੀ ’ਤੇ ਕੀਤੇ ਗਏ ਆਪਣੇ ਡਰਾਮੇ (ਸਕਿਟ) ਦਾ ਬਚਾਅ ਕੀਤਾ। ਇਸ ਦੌਰਾਨ ਪੱਪੂ ਯਾਦਵ ਦੇ ਸਮਰਥਕਾਂ ਨੇ ਹਮਲਾਵਰ ਦੀ ਕੁੱਟਮਾਰ ਵੀ ਕੀਤੀ। ਯਾਦਵ ਸ਼ੁੱਕਰਵਾਰ ਨੂੰ ਕੀਤੇ ਗਏ ਆਪਣੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਮਚੇ ਵਿਵਾਦ ਵਿਚਾਲੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਵਿਰੋਧ ਪ੍ਰਦਰਸ਼ਨ ਕਾਰਨ ਵਾਰਾਨਸੀ ’ਚ ਉਨ੍ਹਾਂ ਦੇ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐਫ਼. ਆਈ. ਆਰ. ਦਰਜ ਕੀਤੀ ਗਈ ਸੀ। ਜਦੋਂ ਯਾਦਵ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ ਤਾਂ ਇਕ ਵਿਅਕਤੀ ਨੇ ਉਨ੍ਹਾਂ ਦੇ ਕੰਮਾਂ ’ਤੇ ਸਵਾਲ ਚੁੱਕਿਆ ਤੇ ਦੋਸ਼ ਲਗਾਇਆ ਕਿ ਸੰਸਦ ਮੈਂਬਰ ਨੇ ਭਗਵਾਨ ਰਾਮ ਦਾ ਅਪਮਾਨ ਕੀਤਾ ਹੈ। ਇਸ ਤੋਂ ਬਾਅਦ ਉਸ ਨੇ ਯਾਦਵ ’ਤੇ ਚੱਪਲ ਸੁੱਟ ਦਿੱਤੀ ਤਾਂ ਯਾਦਵ ਦੇ ਸਮਰਥਕਾਂ ਨੇ ਹਮਲਾਵਰ ਦੀ ਕੁੱਟਮਾਰ ਕੀਤੀ। ਬਾਅਦ ’ਚ ਯਾਦਵ ਨੇ ਦੋਸ਼ ਲਗਾਏ ਕਿ ਇਹ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ਸੀ।

ਪਿਛਲੀ ਖ਼ਬਰ ਦਿੱਲੀ ’ਚ 2.9 ਤੀਬਰਤਾ ਵਾਲੇ ਭੁਚਾਲ ਦੇ ਝਟਕੇ ਅਗਲੀ ਖ਼ਬਰ ਟਰੰਪ ਵਲੋਂ ਈਰਾਨ ’ਤੇ ਹਮਲੇ ਰੋਕਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।