06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਮਾਨਸੂਨ ਇਜਲਾਸ ਦੇ ਚੌਥੇ ਦਿਨ ਅੱਜ ਕਾਂਗਰਸੀ ਵਿਧਾਇਕਾਂ ਵਲੋਂ ਸਰਕਾਰ ਖਿਲਾਫ਼ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ

ਅਜੀਤ ਡੈਸਕ 07-08-2026

ਚੰਡੀਗੜ੍ਹ, 6 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਮਾਨਸੂਨ ਇਜਲਾਸ ਦੇ ਚੌਥੇ ਦਿਨ ਅੱਜ ਕਾਂਗਰਸੀ ਵਿਧਾਇਕਾਂ ਵਲੋਂ ਸਰਕਾਰ ਖਿਲਾਫ਼ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਿਧਾਇਕ ਗਲਾਂ ਵਿਚ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਅੰਦਰ ਮਾਰਚ ਕਰਦੇ ਹੋਏ ਆਏ ਅਤੇ ਬੈਨਰ - ਤਖ਼ਤੀਆਂ ਲੈ ਕੇ ਵਿਧਾਨ ਸਭਾ ਕੰਪਲੈਕਸ ਅੰਦਰ ਪ੍ਰਦਰਸ਼ਨ ਕਰਨ ਲੱਗੇ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਇਨ੍ਹਾਂ ਗੰਭੀਰ ਮਾਮਲਿਆਂ ਵਿਚ ਪੰਜਾਬ, ‘ਆਪ’ ਸਰਕਾਰ ਤੋਂ ਜਵਾਬ ਮੰਗ ਰਿਹਾ ਹੈ ਜੋ ਇਨ੍ਹਾਂ ਮੁੱਦਿਆਂ ਉੱਤੇ ਲੋਕਾਂ ਨੂੰ 24 ਘੰਟੇ ਵਿਚ ਇਨਸਾਫ ਦਿਵਾਉਣ ਦਾ ਦਾਅਵਾ ਕਰਕੇ ਸੱਤਾ ਵਿਚ ਆਈ ਸੀ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿਚ ਪੰਜਾਬ ਨੂੰ 24 ਘੰਟੇ ਅੰਦਰ ਇਨਸਾਫ਼ ਮਿਲੇਗਾ ਪਰ ਅੱਜ ਸਾਢੇ ਚਾਰ ਸਾਲਾਂ ਬਾਅਦ ਵੀ ਨਾ ਦੋਸ਼ੀਆਂ ਨੂੰ ਸਜ਼ਾ ਮਿਲੀ ਨਾ ਹੀ ਪੰਜਾਬ ਦੇ ਲੋਕਾਂ ਨੂੰ ਇਨਸਾਫ ਮਿਲਿਆ । ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ਵਿਚ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਅਤੇ ਪੀੜਤਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਣਾ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ । ਉਨ੍ਹਾਂ ਕਿਹਾ ਕਿ ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਵਿਚ ਮਜ਼ਬੂਤੀ ਨਾਲ ਪੈਰਵਾਈ ਕਰਨ ਦੀ ਬਜਾਏ ਸਰਕਾਰ ਨੇ ਸਾਰੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਪੂਰੀ ਪ੍ਰਗਤੀ ਵਿਧਾਨ ਸਭਾ ਵਿਚ ਸਾਂਝੀ ਕੀਤੀ ਜਾਵੇ, ਦੋਸ਼ੀਆਂ ਖ਼ਿਲਾਫ਼ ਜਲਦ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਇਨਸਾਫ਼ ਦਿੱਤਾ ਜਾਵੇ । ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਿੱਖ ਵਿਰੋਧੀ ਹੈ। ਇਸ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਸਿੱਖ ਭਾਵਨਾਵਾਂ ਦੇ ਅਨੁਕੂਲ ਨਹੀਂ ਦਿਸਦੀਆਂ। 

ਪਿਛਲੀ ਖ਼ਬਰ ਇੰਸਟਾਗ੍ਰਾਮ ਖਾਤਾ ਬੰਦ ਹੋਣ ਦਾ ਦਾਅਵਾ, ਕੇਜਰੀਵਾਲ ਨੇ ‘ਮੇਟਾ’ ’ਤੇ ਚੁੱਕੇ ਗੰਭੀਰ ਸਵਾਲ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨਕਰਤਾਵਾਂ ਕੋਲੋਂ ਮੰਗਿਆ ਜਵਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।