ਖੰਨਾ/ਈਸੜੂ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਈਸੜੂ)-ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ 80 ਫੀਸਦੀ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਪਰ ਸਮੇਂ ਦੀਆਂ ਸਰਕਾਰਾਂ ਨੇ ਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਕੌਡੀ ਮੁੱਲ ਨਹੀਂ ਪਾਇਆ । ਜਥੇਦਾਰ ਹਰਪ੍ਰੀਤ ਸਿੰਘ ਨੇ ਅਗਾਮੀ ਵਿਧਾਨ ਸਭਾ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਹਰ ਵਰਗ ਦੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕਰ ਰਹੇ ਹਨ । ਇਸ ਮੌਕੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਡਸਾ, ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਰਣਧੀਰ ਸਿੰਘ ਰੱਖੜਾ, ਜਗਜੀਤ ਸਿੰਘ ਕੋਹਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨੈਲ ਸਿੰਘ ਪੀਰਮੁਹੰਮਦ, ਗੁਰਜੀਤ ਸਿੰਘ ਤਲਵੰਡੀ, ਜਥੇਦਾਰ ਹਾਕਮ ਸਿੰਘ ਨਸਰਾਲੀ, ਗਿਆਨੀ ਜਤਿੰਦਰ ਸਿੰਘ ਈਸੜੂ ,ਜਥੇ ਅਮਰਜੀਤ ਸਿੰਘ ਬਾਲਿਓ, ਮਨਦੀਪ ਸਿੰਘ ਬੋਪਾਰਾਏ, ਤਾਰਾ ਸਿੰਘ ਘੁਡਾਣੀ, ਤਰਲੋਚਨ ਸਿੰਘ ਘੁੰਗਰਾਲੀ, ਐਡਵੋਕੇਟ ਗੁਰਅੰਦੇਸ ਸਿੰਘ, ਨਿਰਮਲ ਸਿੰਘ ਦੀਵਾ, ਕੇਵਲ ਸਿੰਘ ਕੱਦੋਂ, ਮੇਜਰ ਚਰਨ ਸਿੰਘ, ਤਜਿੰਦਰ ਸਿੰਘ ਪੰਨੂ, ਅਮਰਿੰਦਰ ਸਿੰਘ ਬੰਨੀ ਬਰਾੜ, ਗੁਰਵਿੰਦਰ ਸਿੰਘ ਡੂਮਛੇੜੀ, ਹਰਬੰਸ ਸਿੰਘ ਕੰਧੋਲਾ, ਦਵਿੰਦਰ ਸਿੰਘ ਸੋਢੀ, ਹਰਵੇਲ ਸਿੰਘ ਮਾਧੋਪੁਰ, ਬਲਤੇਜ ਸਿੰਘ ਮਹਿਦੂਦਾਂ, ਗੁਰਮੀਤ ਸਿੰਘ ਮਕਰੋਨਾ, ਚਰਨਜੀਤ ਸਿੰਘ ਮਾਵੀ, ਸੁਰਿੰਦਰ ਸਿੰਘ ਬੱਸੀ, ਜ਼ੋਰਾ ਸਿੰਘ ਚਪੜਚਿੜੀ, ਅਮਰਿੰਦਰ ਸਿੰਘ ਮੰਡੀਆਂ, ਜਗਜੀਤ ਸਿੰਘ ਮੋਹਾਲੀ, ਵੀ ਹਾਜ਼ਰ ਸਨ।
ਸਰਕਾਰਾਂ ਨੇ ਪੰਜਾਬੀਆਂ ਦੀਆਂ ਕੁਰਬਾਨੀਆਂ ਦਾ ਕੌਡੀ ਮੁੱਲ ਨਹੀਂ ਪਾਇਆ-ਗਿਆਨੀ ਹਰਪ੍ਰੀਤ ਸਿੰਘ
ਖੰਨਾ/ਈਸੜੂ, 16 ਅਗਸਤ (ਹਰਜਿੰਦਰ ਸਿੰਘ ਲਾਲ/ਬਲਵਿੰਦਰ ਈਸੜੂ)-ਗੋਆ ਦੀ ਆਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਆਦਮਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ...
ਅਜੀਤ ਡੈਸਕ
17-08-2026