18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਰਾਹੁਲ ਗਾਂਧੀ ਨੂੰ ਫ਼ਿਲਹਾਲ ਰਾਹਤ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਰਾਹੁਲ ਗਾਂਧੀ ਨੂੰ ਫ਼ਿਲਹਾਲ ਰਾਹਤ

ਅਜੀਤ ਡੈਸਕ 18-08-2026

ਨਵੀਂ ਦਿੱਲੀ, 17 ਅਗਸਤ (ਜਗਤਾਰ ਸਿੰਘ)-ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਫ਼ਿਲਹਾਲ ਰਾਹਤ ਮਿਲੀ ਹੈ । ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ ਪਟੀਸ਼ਨ ਦੀ ਇਕ ਕਾਪੀ ਸ਼ਿਕਾਇਤਕਰਤਾ ਨੂੰ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ 20 ਅਗਸਤ ਨੂੰ ਹੋਣ ਵਾਲੀ ਸੁਣਵਾਈ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹਨ। ਆਦੇਸ਼ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੀ.ਬੀ.ਆਈ. ਅਤੇ ਹੋਰ ਜਾਂਚ ਏਜੰਸੀਆਂ ਫ਼ਿਲਹਾਲ ਹਾਈ ਕੋਰਟ ਵਿਚ ਕੋਈ ਰਿਪੋਰਟ ਪੇਸ਼ ਨਾ ਕਰਨ। ਦੱਸਣਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਇਸ ਮਾਮਲੇ ਦੀ ਸੀ.ਬੀ.ਆਈ. ਅਤੇ ਈ.ਡੀ. ਜਾਂਚ ਦੇ ਹੁਕਮ ਦਿੱਤੇ ਸਨ। ਰਾਹੁਲ ਗਾਂਧੀ ਨੇ ਇਸ ਆਦੇਸ਼ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿਚ ਈ.ਡੀ. ਤੇ ਸੀ.ਬੀ.ਆਈ. ਨੂੰ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਆਖਿਆ ਗਿਆ ਸੀ। ਹਾਈ ਕੋਰਟ ਨੇ ਇਹ ਹੁਕਮ ਭਾਜਪਾ ਵਰਕਰ ਵਿਗਨੇਸ਼ ਸ਼ਿਸ਼ਿਰ ਦੁਆਰਾ ਦਾਇਰ ਪਟੀਸ਼ਨ ’ਤੇ ਜਾਰੀ ਕੀਤਾ ਸੀ। 

ਪਿਛਲੀ ਖ਼ਬਰ ‘ਦਿਮਾਗੀ ਨਕਸਲੀ’ ਹੋਣ ’ਤੇ ਮਾਣ-ਕੇਜਰੀਵਾਲ ਅਗਲੀ ਖ਼ਬਰ ਬਿਹਾਰ ਦੇ ਅਸ਼ੋਕ ਧਾਮ ਮੰਦਰ ਨੇੜੇ ਮਚੀ ਭਾਜੜ-7 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।