19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟਰੰਪ ਵਲੋਂ ਭਾਰਤੀ ਚੋਣ ਪ੍ਰਣਾਲੀ ਤੇ ਫੋਟੋ ਆਈ.ਡੀ. ਦੀ ਸ਼ਲਾਘਾ

ਵਾਸ਼ਿੰਗਟਨ, 18 ਅਗਸਤ (ਪੀ.ਟੀ.ਆਈ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ‘ਸੇਵ ਅਮਰੀਕਾ ਐਕਟ’ ਨੂੰ ਲਾਗੂ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆਂ ਭਾਰਤ ਦੀ ਚੋਣ ਪ੍ਰਣਾਲੀ ਅਤੇ ਵੋਟਰ ਪਛਾਣ ..

ਅਜੀਤ ਡੈਸਕ 19-08-2026

ਵਾਸ਼ਿੰਗਟਨ, 18 ਅਗਸਤ (ਪੀ.ਟੀ.ਆਈ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ‘ਸੇਵ ਅਮਰੀਕਾ ਐਕਟ’ ਨੂੰ ਲਾਗੂ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਉਂਦਿਆਂ ਭਾਰਤ ਦੀ ਚੋਣ ਪ੍ਰਣਾਲੀ ਅਤੇ ਵੋਟਰ ਪਛਾਣ ਨਿਯਮਾਂ ਦੀ ਜ਼ੋਰਦਾਰ ਸ਼ਲਾਘਾ ਕੀਤੀ ਹੈ। ਸੋਸ਼ਲ ਮੀਡੀਆ ਪਲੇਟਫਾਰਮ ‘ਟਰੱਥ ਸੋਸ਼ਲ’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਟਰੰਪ ਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਇੱਕ  ਬਿਆਨ ਦਾ ਜ਼ਿਕਰ ਕੀਤਾ, ਜਿਸ ਵਿਚ ਉਨ੍ਹਾਂ ਨੇ ਅਮਰੀਕਾ ’ਚ ਬਿਨਾਂ ਫੋਟੋ ਆਈ.ਡੀ ਦੇ ਵੋਟਾਂ ਪੈਣ ’ਤੇ ਹੈਰਾਨੀ ਜਤਾਈ ਸੀ।ਟਰੰਪ ਨੇ ਲਿਖਿਆ ਕਿ ਇਸੇ ਮਹੀਨੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸਾਡੇ ਪ੍ਰਸ਼ਾਸਨ ਨੂੰ ਪੁੱਛਿਆ ਸੀ ਕਿ ਅਮਰੀਕਾ ’ਚ ਬਿਨਾਂ ਕਿਸੇ ਫੋਟੋ ਪਛਾਣ ਪੱਤਰ ਦੇ ਚੋਣਾਂ ਕਿਵੇਂ ਹੋ ਸਕਦੀਆਂ ਹਨ? ਭਾਰਤ ਦੀਆਂ ਪਿਛਲੀਆਂ ਆਮ ਚੋਣਾਂ ਦਾ ਹਵਾਲਾ ਦਿੰਦਿਆਂ ਟਰੰਪ ਨੇ ਕਿਹਾ ਕਿ ਉਥੇ 64.6 ਕਰੋੜ ਵੋਟਰਾਂ ਨੇ ਵੋਟ ਪਾਈ, ਜਿਨ੍ਹਾਂ ’ਚੋਂ 1 ਫ਼ੀਸਦੀ ਤੋਂ ਵੀ ਘੱਟ ਲੋਕਾਂ ਨੇ ਡਾਕ (ਮੇਲ-ਇਨ) ਰਾਹੀਂ ਵੋਟਿੰਗ ਕੀਤੀ ਅਤੇ ਹਰ ਇੱਕ ਵੋਟਰ ਕੋਲ ਪ੍ਰਮਾਣਕ ਫੋਟੋ ਆਈ.ਡੀ ਕਾਰਡ ਸੀ। ਉਨ੍ਹਾਂ ਅਮਰੀਕੀ ਸੰਸਦ (ਕਾਂਗਰਸ) ਨੂੰ ਅਪੀਲ ਕੀਤੀ ਕਿ ‘ਸੇਵ ਅਮਰੀਕਾ ਐਕਟ’ ਨੂੰ ਤੁਰੰਤ ਪਾਸ ਕੀਤਾ ਜਾਵੇ। ਵਾਈਟ ਹਾਊਸ ਅਨੁਸਾਰ ਇਸ ਪ੍ਰਸਤਾਵਿਤ ਕਾਨੂੰਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੰਘੀ (ਫੈਡਰਲ) ਚੋਣਾਂ ਵਿਚ ਕੇਵਲ ਅਮਰੀਕੀ ਨਾਗਰਿਕ ਹੀ ਵੋਟ ਪਾ ਸਕਣ। ਵਾਈਟ ਹਾਊਸ ਨੇ ਸਪੱਸ਼ਟ ਕੀਤਾ ਕਿ ਨਵੇਂ ਕਾਨੂੰਨ ਤਹਿਤ ਵੋਟਰ ਰਜਿਸਟ੍ਰੇਸ਼ਨ ਵੇਲੇ ਨਾਗਰਿਕਤਾ ਦਾ ਸਬੂਤ ਅਤੇ ਪ੍ਰਮਾਣਕ ਪਛਾਣ ਪੱਤਰ ਦੇਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਡਾਕ ਰਾਹੀਂ ਵੋਟ ਪਾਉਣ ਦੇ ਨਿਯਮਾਂ ਨੂੰ ਸਖ਼ਤ ਕੀਤਾ ਜਾਵੇਗਾ, ਜੋ ਕੇਵਲ ਬਿਮਾਰੀ, ਅਪਾਹਜਤਾ, ਫ਼ੌਜੀ ਸੇਵਾ ਜਾਂ ਯਾਤਰਾ ਵਰਗੀਆਂ ਖਾਸ ਸਥਿਤੀਆਂ ’ਚ ਹੀ ਮੁਹੱਈਆ ਹੋਣਗੇ। 

ਪਿਛਲੀ ਖ਼ਬਰ ਝਾਰਖੰਡ ’ਚ ਦੇਵੇਂਦਰ ਤੇ ਦੋ ਪ੍ਰਦਰਸ਼ਨਕਾਰੀਆਂ ਵਲੋਂ ਭੁੱਖ ਹੜਤਾਲ ਖ਼ਤਮ ਅਗਲੀ ਖ਼ਬਰ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।