22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਪੀਕਰ ਸੰਧਵਾਂ ਵਲੋਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਫੌਰੀ ਕਾਰਵਾਈ ਦੀ ਮੰਗ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ’ਚ ਕਾਕਰੋਚ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਹਮਲੇ...

ਅਜੀਤ ਡੈਸਕ 22-08-2026

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜੈਪੁਰ ਜ਼ਿਲ੍ਹੇ ਦੇ ਰਾਮਪੁਰਾ ਕੰਵਰਪੁਰਾ ’ਚ ਕਾਕਰੋਚ ਪਾਰਟੀ (ਸੀ.ਜੇ.ਪੀ.) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਅਤੇ ਉਨ੍ਹਾਂ ਦੇ ਨਾਲ ਆਏ ਵਲੰਟੀਅਰਾਂ ’ਤੇ ਹੋਏ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਸ ਮੰਦਭਾਗੀ ਘਟਨਾ ਦੀ ਉੱਚ ਪੱਧਰੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰੀ ਸਕੂਲ ਦੇ ਬੁਨਿਆਦੀ ਢਾਂਚੇ ਦਾ ਨਿਰੀਖਣ ਕਰਨ ਲਈ ਜਾ ਰਹੇ ਸੀ.ਜੇ.ਪੀ. ਦੇ  ਵਲੰਟੀਅਰਾਂ ਦੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਭੰਨਤੋੜ ਕੀਤੀ ਗਈ, ਜਿਸ ਕਾਰਨ ਕਈ ਵਿਅਕਤੀ ਜ਼ਖ਼ਮੀ ਵੀ ਹੋ ਗਏ। ਸੰਧਵਾਂ ਨੇ ਇਸ ਮੰਦਭਾਗੀ ਘਟਨਾ ਅਤੇ ਰਾਜਨੀਤਿਕ ਹਿੰਸਾ ਦੀਆਂ ਰਿਪੋਰਟਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਸੰਬੰਧਿਤ ਰਾਜ ਅਧਿਕਾਰੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੱਥਾਂ ਨੂੰ ਸਥਾਪਤ ਕਰਨ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਰਨ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੀ ਟੀਮ ਨੂੰ ਰਾਜਸਥਾਨ ਦੇ ਪਿੰਡ ’ਚੋਂ ਬਾਹਰ ਕੱਢਿਆ ਅਗਲੀ ਖ਼ਬਰ ਭਾਜਪਾ ਦੇ ‘ਗੁੰਡਿਆਂ’ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹਮਲਾ ਕੀਤਾ-ਕੇਜਰੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।