23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗਮਾਡਾ ਦੀਆਂ 27 ਜਾਇਦਾਦਾਂ ਤੋਂ 5400 ਕਰੋੜ ਦਾ ਮਾਲੀਆ ਪ੍ਰਾਪਤ ਹੋਇਆ-ਮੁੰਡੀਆਂ

ਐੱਸ. ਏ. ਐੱਸ. ਨਗਰ, 22 ਅਗਸਤ (ਪ੍ਰੋ. ਅਵਤਾਰ ਸਿੰਘ)-ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਜਾਇਦਾਦਾਂ ਦੀ ਨਿਲਾਮੀ ਸੰਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਮਕਾਨ ...

ਅਜੀਤ ਡੈਸਕ 23-08-2026

ਐੱਸ. ਏ. ਐੱਸ. ਨਗਰ, 22 ਅਗਸਤ (ਪ੍ਰੋ. ਅਵਤਾਰ ਸਿੰਘ)-ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਜਾਇਦਾਦਾਂ ਦੀ ਨਿਲਾਮੀ ਸੰਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜਾਇਦਾਦਾਂ ਹਾਸਿਲ ਕਰਨ ਲਈ ਬੋਲੀਕਾਰਾਂ ਵਿਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉਤੇ ਖ਼ਰਚ ਕੀਤੀ ਜਾਵੇਗੀ।  

ਪਿਛਲੀ ਖ਼ਬਰ ਬ੍ਰਹਿਮੰਡ ਵਿਚ ਰੋਸ਼ਨੀ ਦੇ ਮਹਾਂ-ਮਿਨਾਰ ਅਗਲੀ ਖ਼ਬਰ ਨਿਤਿਨ ਨਬੀਨ ਵਲੋਂ ਪਹਿਲੀ ਮੀਟਿੰਗ-ਚੋਣ ਰਣਨੀਤੀ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।