25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਹਾਰਾਸ਼ਟਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਮੌਤ

ਮਹਾਰਾਸ਼ਟਰ ਦੇ ਹਸਪਤਾਲ ’ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਮੌਤ

ਅਜੀਤ ਡੈਸਕ 25-08-2026

ਅਮਰਾਵਤੀ (ਮਹਾਰਾਸ਼ਟਰ), 24 ਅਗਸਤ (ਪੀ.ਟੀ.ਆਈ.)-ਮਹਾਰਾਸ਼ਟਰ ਦੇ ਅਮਰਾਵਤੀ ਸ਼ਹਿਰ ਦੇ ਇਕ ਸਰਕਾਰੀ ਹਸਪਤਾਲ ’ਚ ਨਵਜੰਮੇ ਬੱਚਿਆਂ ਦੇ ਆਈ.ਸੀ.ਯੂ. ਵਿਚ ਸੋਮਵਾਰ ਤੜਕੇ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅਮਰਾਵਤੀ ਦੇ ਜ਼ਿਲ੍ਹਾ ਮਹਿਲਾ ਹਸਪਤਾਲ ਵਿਚ ਵਾਪਰੀ ਇਸ ਘਟਨਾ ਤੋਂ ਬਾਅਦ 36 ਹੋਰ ਨਵਜੰਮੇ ਬੱਚਿਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਅਮਰਾਵਤੀ ਦੇ ਪੁਲਿਸ ਕਮਿਸ਼ਨਰ ਰਾਕੇਸ਼ ਓਲਾ ਨੇ ਦੱਸਿਆ ਕਿ ਹਸਪਤਾਲ ਦੇ ਐਨ.ਆਈ.ਸੀ.ਯੂ. ਵਿਚ ਲੱਗੇ ਇੱਕ ਵੈਂਟੀਲੇਟਰ ’ਚ ਧਮਾਕੇ ਤੋਂ ਬਾਅਦ ਅੱਗ ਲੱਗਣ ਨਾਲ ਹਾਦਸਾ ਵਾਪਰਿਆ। ਸਰਕਾਰੀ ਅਧਿਕਾਰੀਆਂ ਅਨੁਸਾਰ ਇਹ ਹਾਦਸਾ ਹਸਪਤਾਲ ਦੀ ਤੀਜੀ ਮੰਜ਼ਿਲ ’ਤੇ ਸਥਿਤ ਐਨ.ਆਈ.ਸੀ.ਯੂ. ਵਾਰਡ ਵਿਚ ਸੋਮਵਾਰ ਤੜਕੇ 3:30 ਵਜੇ ਵਾਪਰਿਆ, ਜਿਥੇ ਇੱਕ ਵੈਂਟੀਲੇਟਰ ਵਿਚ ਹੋਏ ਧਮਾਕੇ ਤੋਂ ਬਾਅਦ ਅੱਗ ਫੈਲ ਗਈ। ਹਾਦਸੇ ਦੇ ਸਮੇਂ ਵਾਰਡ ’ਚ ਕੁੱਲ 39 ਨਵਜੰਮੇ ਬੱਚੇ ਇਲਾਜ ਅਧੀਨ ਸਨ। ਅੱਗ ਲੱਗਦੇ ਹੀ ਡਾਕਟਰਾਂ, ਨਰਸਾਂ ਅਤੇ ਹਸਪਤਾਲ ਦੇ ਸਟਾਫ਼ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਦਿਆਂ ਜ਼ਿਆਦਾਤਰ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਹਾਲਾਂਕਿ, ਤਿੰਨ ਮਾਸੂਮ ਬੱਚੇ ਅੱਗ ਦੀ ਲਪੇਟ ’ਚ ਆਉਣ ਅਤੇ ਧੂੰਏਂ ਕਾਰਨ ਦਮ ਘੁਟਣ ਕਰਕੇ ਜ਼ਿੰਦਗੀ ਦੀ ਜੰਗ ਹਾਰ ਗਏ।ਹਸਪਤਾਲ ’ਚ ਦਾਖ਼ਲ ਬੱਚਿਆਂ ਦੇ ਮਾਪਿਆਂ ਨੇ ਇਸ ਦੁਖਦਾਈ ਘਟਨਾ ਲਈ ਹਸਪਤਾਲ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ। ਮਹਾਰਾਸ਼ਟਰ ਦੇ ਮਾਲ ਮੰਤਰੀ ਅਤੇ ਅਮਰਾਵਤੀ ਦੇ ਸਰਪ੍ਰਸਤ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਨੇ ਕਿਹਾ ਕਿ ਉਨ੍ਹਾਂ ਨੇ ਘਟਨਾ ਦੀ ਵਿਆਪਕ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਜ਼ਖ਼ਮੀਆਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ।

ਪਿਛਲੀ ਖ਼ਬਰ ਕਸ਼ਮੀਰੀ ਪੰਡਿਤ ਸਰਕਾਰੀ ਮੁਲਾਜ਼ਮਾਂ ਨੂੰ ਤਾਜ਼ਾ ਧਮਕੀਆਂ ਅਗਲੀ ਖ਼ਬਰ ਰੂਪਨਗਰ ਨੂੰ ਮਿਲਿਆ ਵੱਡਾ ਤੋਹਫ਼ਾ, 16.38 ਕਰੋੜ ਨਾਲ ਬਣੇਗਾ ਨਵਾਂ ਪੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।