27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਰਿਆਣਵੀ ਗਾਇਕ ਤੇ ਯੂਟਿਊਬਰ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਕੇ ਹੱਤਿਆ

ਮੁਜ਼ੱਫਰਨਗਰ, 26 ਅਗਸਤ (ਪੀ.ਟੀ.ਆਈ.)-ਹਰਿਆਣਾ ਦੇ ਸ਼ਾਮਲੀ ਜ਼ਿਲ੍ਹੇ ਵਿਚ ਇਕ ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਯੂਟਿਊਬਰ ਅਤੇ ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ...

ਅਜੀਤ ਡੈਸਕ 27-08-2026

ਮੁਜ਼ੱਫਰਨਗਰ, 26 ਅਗਸਤ (ਪੀ.ਟੀ.ਆਈ.)-ਹਰਿਆਣਾ ਦੇ ਸ਼ਾਮਲੀ ਜ਼ਿਲ੍ਹੇ ਵਿਚ ਇਕ ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਯੂਟਿਊਬਰ ਅਤੇ ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਕੋਤਵਾਲੀ ਪੁਲਿਸ ਸਟੇਸ਼ਨ ਦੇ ਇਲਾਕੇ ਵਿਚ ਉਸ ਸਮੇਂ ਵਾਪਰੀ ਜਦੋਂ ਬਾਲਿਆਨ ਜਿੰਮ ’ਚੋਂ ਬਾਹਰ ਆ ਰਿਹਾ ਸੀ। ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਬਾਲਿਆਨ ਆਉਣ ਵਾਲੀਆਂ ਪੰਚਾਇਤ ਚੋਣਾਂ ਲੜਨ ਦੀ ਯੋਜਨਾ ਬਣਾ ਰਿਹਾ ਸੀ ਪਰ ਕੀ ਇਹ ਉਸ ਦੀ ਹੱਤਿਆ ਦਾ ਕਾਰਨ ਹੋ ਸਕਦਾ ਹੈ, ਇਸ ਬਾਰੇ ਅਧਿਕਾਰੀਆਂ ਜਾਂ ਉਸ ਦੇ ਸਾਥੀਆਂ ਵਲੋਂ ਤੁਰੰਤ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਅਧਿਕਾਰੀ ਐੱਮ.ਪੀ. ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਮੌਕੇ ’ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਜਾਰੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ। ਪੁਲਿਸ ਅਨੁਸਾਰ ਹਮਲਾਵਰ ਦੋ ਮੋਟਰਸਾਈਕਲਾਂ ’ਤੇ ਆਏ ਅਤੇ ਉਨ੍ਹਾਂ ਨੇ ਬਾਲਿਆਨ ’ਤੇ ਕਈ ਰਾਊਂਡ ਫ਼ਾਇਰਿੰਗ ਕੀਤੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰਨ ਲਈ ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਬਾਲਿਆਨ 3.66 ਲੱਖ ਤੋਂ ਵੱਧ ਸਬਸਕ੍ਰਾਈਬਰਾਂ ਵਾਲਾ ਇਕ ਯੂਟਿਊਬਰ ਸੀ। ਉਹ ਵੱਖ-ਵੱਖ ਸਹਿਯੋਗੀਆਂ ਨਾਲ ਇਕ ਗਾਇਕ ਅਤੇ ਕਲਾਕਾਰ ਵਜੋਂ ਆਪਣੇ ਵੀਡੀਓਜ਼ ਵਿਚ ਦਿਖਾਈ ਦਿੰਦਾ ਸੀ।

ਪਿਛਲੀ ਖ਼ਬਰ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਤਰਲੋਚਨ ਸਿੰਘ ਵਲੋਂ ਚਿੰਤਾ ਦਾ ਪ੍ਰਗਟਾਵਾ ਅਗਲੀ ਖ਼ਬਰ ਲੋਕ ਸਭਾ ਸਪੀਕਰ ਨੇ ਟੀ. ਐਮ. ਸੀ. ਦੇ ਬਾਗ਼ੀ ਸੰਸਦ ਮੈਂਬਰਾਂ ਨੂੰ ਭੇਜਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।