02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਇਸਲਾਮਾਬਾਦ ਹਾਈ ਕੋਰਟ ਵਲੋਂ ਇਮਰਾਨ ਖ਼ਾਨ ਤੇ ਬੁਸ਼ਰਾ ਬੀਬੀ ਨੂੰ ਇਕਾਂਤਵਾਸ ’ਚ ਨਾ ਰੱਖਣ ਦੇ ਹੁਕਮ

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਕਾਂਤਵਾਸ ‘ਚ ਨਾ ...

ਅਜੀਤ ਡੈਸਕ 02-09-2026

ਅੰਮ੍ਰਿਤਸਰ, 1 ਸਤੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਦੇ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤ ਕੀਤੀ ਹੈ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਕਾਂਤਵਾਸ ‘ਚ ਨਾ ਰੱਖਿਆ ਜਾਵੇ। ਜਸਟਿਸ ਖ਼ਾਦਮ ਹੁਸੈਨ ਸੋਮਰੋ ਨੇ ਦੋਵਾਂ ਨੂੰ ਇਕਾਂਤਵਾਸ ’ਚ ਰੱਖਣ ਵਿਰੁੱਧ ਦਾਇਰ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਉਕਤ ਰਾਖਵਾਂ ਫ਼ੈਸਲਾ ਸੁਣਾਇਆ। ਅਦਾਲਤ ਨੇ ਇਹ ਫ਼ੈਸਲਾ ਇਮਰਾਨ ਖਾਨ ਦੀ ਭੈਣ ਅਲੀਮਾ ਖ਼ਾਨਮ ਅਤੇ ਬੁਸ਼ਰਾ ਬੀਬੀ ਦੀ ਬੇਟੀ ਮੁਬੱਸ਼ਰਾ ਖ਼ਾਵਰ ਮਾਨੇਕਾ ਵਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਦਿੱਤਾ। ਅਦਾਲਤ ਦੇ ਨਿਰਦੇਸ਼ਾਂ ’ਚ ਅਡਿਆਲਾ ਜੇਲ੍ਹ ਸੁਪਰਡੈਂਟ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਖ-ਵੱਖ (ਤਨਹਾਈ ’ਚ) ਨਾ ਰੱਖਿਆ ਜਾਵੇ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਨੂੰ ਦੋਵਾਂ ਦੀ ਆਪਸ ’ਚ ਮੁਲਾਕਾਤ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਅਦਾਲਤ ਨੇ ਇਹ ਵੀ ਹੁਕਮ ਦਿੱਤਾ ਕਿ ਇਮਰਾਨ ਖਾਨ ਨੂੰ ਜੇਲ੍ਹ ਨਿਯਮਾਂ ਅਨੁਸਾਰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦਿੱਤਾ ਜਾਵੇ ਤੇ ਆਪਣੇ ਬੇਟਿਆਂ ਨਾਲ ਫ਼ੋਨ ’ਤੇ ਗੱਲਬਾਤ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। ਅਦਾਲਤ ਨੇ ਸਪਸ਼ਟ ਕੀਤਾ ਕਿ ਜੇਕਰ ਬੇਟਿਆਂ ਨਾਲ ਗੱਲਬਾਤ ਦੀ ਰਿਕਾਰਡਿੰਗ ਦੀ ਸਿਆਸੀ ਮੰਤਵਾਂ ਲਈ ਵਰਤੋਂ ਕੀਤੀ ਗਈ ਤਾਂ ਇਹ ਟੈਲੀਫ਼ੋਨ ਸਹੂਲਤ ਤੁਰੰਤ ਵਾਪਸ ਲੈ ਲਈ ਜਾਵੇਗੀ। ਅਦਾਲਤ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਮਰਾਨ ਖਾਨ ਨੂੰ ਰੋਜ਼ਾਨਾ ਅਖ਼ਬਾਰਾਂ ਤੇ ਕਿਤਾਬਾਂ ਮੁਹੱਈਆ ਕਰਵਾਈਆਂ ਜਾਣ ਤੇ ਜੇਲ੍ਹ ਨਿਯਮਾਂ ਮੁਤਾਬਿਕ ਸਾਰੀਆਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਦਿੱਤੀਆਂ ਜਾਣ।

ਪਿਛਲੀ ਖ਼ਬਰ ਚਿਰਾਗ ਪਾਸਵਾਨ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ ਅਗਲੀ ਖ਼ਬਰ ਮਮਤਾ ਬੈਨਰਜੀ ਦੀ ਭਤੀਜੀ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।