03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪ੍ਰਧਾਨ ਮੰਤਰੀ ਵਲੋਂ ਪਾਣੀ ਬਚਾਉਣ ਵਾਲੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ ਜਲ ਸ਼ਕਤੀ ਮੰਤਰਾਲੇ ਦੇ ਪਾਣੀ ਬਾਰੇ ਦੋ-ਰੋਜ਼ਾ ਰਾਸ਼ਟਰੀ ਵਿਭਾਗੀ ਸੰਮੇਲਨ ਨੂੰ ਸੰਬੋਧਨ

ਨਵੀਂ ਦਿੱਲੀ, 2 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰੀਕਰਨ ਨਾਲ ਜੁੜੀਆਂ ਚੁਣੌਤੀਆਂ, ਜਿਸ ’ਚ ਅਬਾਦੀ ਵਾਧਾ ਅਤੇ ਭਵਿੱਖ ਦੀਆਂ ਪਾਣੀ ਦੀਆਂ ਜ਼ਰੂਰਤਾਂ ਸ਼ਾਮਿਲ ਹਨ, ਦੇ ਬਾਰੇ ’ਚ ਜਾਗਰੂਕ ਕਰਨ ਦਾ ਸੱਦਾ ਦਿੱਤਾ। ...

ਅਜੀਤ ਡੈਸਕ 03-09-2026

ਨਵੀਂ ਦਿੱਲੀ, 2 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰੀਕਰਨ ਨਾਲ ਜੁੜੀਆਂ ਚੁਣੌਤੀਆਂ, ਜਿਸ ’ਚ ਅਬਾਦੀ ਵਾਧਾ ਅਤੇ ਭਵਿੱਖ ਦੀਆਂ ਪਾਣੀ ਦੀਆਂ ਜ਼ਰੂਰਤਾਂ ਸ਼ਾਮਿਲ ਹਨ, ਦੇ ਬਾਰੇ ’ਚ ਜਾਗਰੂਕ ਕਰਨ ਦਾ ਸੱਦਾ ਦਿੱਤਾ। ਜਲ ਸ਼ਕਤੀ ਮੰਤਰਾਲੇ ਦੇ ਪਾਣੀ ਬਾਰੇ ਦੋ-ਰੋਜ਼ਾ ਰਾਸ਼ਟਰੀ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਪਾਣੀ ਬਚਾਉਣ ਵਾਲੀਆਂ ਤਕਨਾਲੋਜੀਆਂ ਨੂੰ ਵਧੇਰੇ ਅਪਣਾਉਣ ਦਾ ਸੱਦਾ ਦਿੱਤਾ ਅਤੇ ਭਾਰਤੀ ਨਿਰਮਾਤਾਵਾਂ ਅਤੇ ਹਿੱਸੇਦਾਰਾਂ ਨੂੰ ਅਸਰਦਾਰ ਹੱਲ ਵਿਕਸਿਤ ਕਰਨ ਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਗੂ ਕਰਨ ’ਚ ਮਦਦ ਕਰਨ ਲਈ ਖਾਸ ਪ੍ਰਦਰਸ਼ਨੀਆਂ ਅਤੇ ਵਰਕਸ਼ਾਪਾਂ ਦਾ ਸੁਝਾਅ ਦਿੱਤਾ। ‘ਜਨ ਭਾਗੀਦਾਰੀ’ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ, ਮੋਦੀ ਨੇ ਲੋਕਾਂ ਵਿਚ ਵਧੇਰੇ ਜਾਗਰੂਕਤਾ ਪੈਦਾ ਕਰਨ ਲਈ ‘ਜਲ ਉਤਸਵ’ ਨੂੰ ਉਤਸ਼ਾਹਿਤ ਕਰਨ ਦਾ ਸੁਝਾਅ ਦਿੱਤਾ। ਉਨ੍ਹਾਂ ਨੇ ਡੀ-ਸਿਲਟਿੰਗ ਦੇ ਕੰਮ ਨੂੰ ਇਕ ਨਿਯਮਤ ਪ੍ਰੋਗਰਾਮ ਬਣਾਉਣ ਅਤੇ ਇਸ ਦੇ ਲਈ ਸਪੱਸ਼ਟ ਮਾਪਦੰਡ ਅਤੇ ਮਿਆਰੀ ਸੰਚਾਲਨ ਪ੍ਰਕਿਰਿਆ ਵਿਕਸਿਤ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀਆਂ ਅਤੇ ਉੱਚ ਵਿਦਿਅਕ ਸੰਸਥਾਵਾਂ ਵਿਚ ਪਾਣੀ ਪ੍ਰਬੰਧਨ ਅਤੇ ਪ੍ਰਸ਼ਾਸਨ ਨਾਲ ਜੁੜੀ ਜਾਣਕਾਰੀ ਅਤੇ ਸਮਰੱਥਾ ਨੂੰ ਮਜ਼ਬੂਤ ਕਰਨ ਦਾ ਵੀ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਦੋ ਦਿਨਾਂ ਤੱਕ ਚੱਲੇ ਵਿਚਾਰ-ਵਟਾਂਦਰੇ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਸੰਮੇਲਨ ਤੋਂ ਉਭਰਨ ਵਾਲੇ ਕਾਰਜਸ਼ੀਲ ਅਤੇ ਸਮਾਂਬੱਧ ਕਾਰਜ ਬਿੰਦੂਆਂ ਨੂੰ ਸਮੀਖਿਆ ਅਤੇ ਸਿੱਖਣ ਦੀ ਨਿਰੰਤਰ ਪ੍ਰਕਿਰਿਆ ਦੁਆਰਾ ਅੱਗੇ ਵਧਾਇਆ ਜਾਣਾ ਚਾਹੀਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਸੰਮੇਲਨ ਦੇ ਮੁੱਖ ਨਤੀਜਿਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਮਿਲ ਕੇ ਮੀਂਹ ਦੇ ਪਾਣੀ ਦੀ ਹਰ ਬੂੰਦ ਨੂੰ ਸੰਭਾਲ ਕੇ ਇਕ ਪਾਣੀ-ਸੁਰੱਖਿਅਤ ਅਤੇ ਵਿਕਸਤ ਭਾਰਤ ਦੇ ਨਿਰਮਾਣ ਵੱਲ ਲਗਾਤਾਰ ਅੱਗੇ ਵਧਦੇ ਰਹਿਣਗੇ।

ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਦਾਅਵਾ ਕਰਨ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਰਾਮ ਮੰਦਰ ਟਰੱਸਟ ਦੇ ਪਹਿਲੇ ਸੀ.ਈ.ਓ. ਬਣੇ ਸਾਬਕਾ ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।