04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਿਸਾਨੀ ਮੁੱਦਿਆਂ ਨੂੰ ਲੈ ਕੇ ਐਸ.ਕੇ.ਐਮ. ਵਲੋਂ ਸਿਆਸੀ ਆਗੂਆਂ ਨਾਲ ਸੰਪਰਕ ਮੁਹਿੰਮ ਸ਼ੁਰੂ

ਮੰਗਾਂ ਨਾ ਮੰਨਣ ’ਤੇ ਮੁੜ ਸੜਕਾਂ ’ਤੇ ਉਤਰਨ ਦੀ ਚਿਤਾਵਨੀ ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ) ਨੇ ਵੀਰਵਾਰ ਨੂੰ ਕਿਸਾਨਾਂ ਦੇ ਮੁੱਦਿਆਂ ਬਾਰੇ ਸਿਆਸੀ ਆਗੂਆਂ ਨੂੰ ਜਾਣੂ ਕਰਵਾਉਣ ਲਈ ਆਪਣੀ ਸੰਪਰਕ ਮੁਹਿੰਮ ਸ਼ੁਰੂ ਕੀਤੀ। ਇਸ ਦੇ ਨਾਲ ...

ਅਜੀਤ ਡੈਸਕ 04-09-2026

ਮੰਗਾਂ ਨਾ ਮੰਨਣ ’ਤੇ ਮੁੜ ਸੜਕਾਂ ’ਤੇ ਉਤਰਨ ਦੀ ਚਿਤਾਵਨੀ
ਨਵੀਂ ਦਿੱਲੀ, 3 ਸਤੰਬਰ (ਪੀ.ਟੀ.ਆਈ)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ) ਨੇ ਵੀਰਵਾਰ ਨੂੰ ਕਿਸਾਨਾਂ ਦੇ ਮੁੱਦਿਆਂ ਬਾਰੇ ਸਿਆਸੀ ਆਗੂਆਂ ਨੂੰ ਜਾਣੂ ਕਰਵਾਉਣ ਲਈ ਆਪਣੀ ਸੰਪਰਕ ਮੁਹਿੰਮ ਸ਼ੁਰੂ ਕੀਤੀ। ਇਸ ਦੇ ਨਾਲ ਹੀ ਮੋਰਚੇ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਿੱਤੇ ਭਰੋਸਿਆਂ ਨੂੰ ਲਾਗੂ ਨਾ ਕਰਨ ਦੇ ਮਾਮਲੇ ’ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਆਨਲਾਈਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸ.ਕੇ.ਐਮ. ਦੇ ਆਗੂਆਂ ਨੇ ਵਪਾਰਕ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਆਪਣੀਆਂ ਪਹਿਲਾਂ ਦੀਆਂ ਮੰਗਾਂ ਜਿਨ੍ਹਾਂ ਵਿਚ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ
(ਐਮ.ਐਸ.ਪੀ) ਵੀ ਸ਼ਾਮਿਲ ਹੈ, ਨੂੰ ਦੁਹਰਾਇਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਕਿਸਾਨਾਂ ਨੂੰ ਮੁੜ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਵੇਗਾ। ਐਸ.ਕੇ.ਐਮ. ਨੇ ਉਮੀਦ ਜਤਾਈ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ 9 ਦਸੰਬਰ,2021 ਨੂੰ ਦਿੱਤੇ ਗਏ ਲਿਖਤੀ ਭਰੋਸਿਆਂ ਨੂੰ ਲਾਗੂ ਨਾ ਕਰਨ ਬਾਰੇ ਚਰਚਾ ਕਰਨਗੇ। ਆਗੂਆਂ ਨੇ ਕਿਹਾ ਕਿ ਉਹ 3 ਅਕਤੂਬਰ ਨੂੰ ਦੇਸ਼ ਦੇ ਇੱਕ ਲੱਖ ਪਿੰਡਾਂ ਵਿੱਚ ‘ਮਹਾਪੰਚਾਇਤਾਂ’ ਜਾਂ ਜਨਤਕ ਮੀਟਿੰਗਾਂ ਕਰਨਗੇ। ਇਸ ਦੌਰਾਨ ਲਗਭਗ 10 ਲੱਖ ਵਲੰਟੀਅਰਾਂ, ਜਿਨ੍ਹਾਂ ਵਿੱਚ 2.5 ਲੱਖ ਔਰਤਾਂ ਵੀ ਸ਼ਾਮਿਲ ਹੋਣਗੀਆਂ, ਨੂੰ 26 ਨਵੰਬਰ ਤੋਂ ‘ਕਿਸਾਨ ਸੰਘਰਸ਼ ਮੁੜ ਸ਼ੁਰੂ ਕਰਨ’ ਲਈ ਲਾਮਬੰਦ ਕੀਤਾ ਜਾਵੇਗਾ।

ਪਿਛਲੀ ਖ਼ਬਰ ਫ਼ੌਜੀ ਕਿਸ਼ਤੀ ਪਲਟਣ ਕਾਰਨ ਲਾਪਤਾ 2 ਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਅਗਲੀ ਖ਼ਬਰ ਇਕ ਦਿਨ ’ਚ ਖੰਡ ਦੀਆਂ ਕੀਮਤਾਂ ’ਚ 500 ਰੁਪਏ ਕੁਇੰਟਲ ਦੀ ਗਿਰਾਵਟ ਰੱਖੜੀ ਤੋਂ ਬਾਅਦ ਖੰਡ ਦੀਆਂ ਕੀਮਤਾਂ ’ਚ ਲਗਾਤਾਰ ਆ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।