05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣਾ ਅਧਿਆਪਕਾਂ ਦੀ ਜ਼ਿੰਮੇਵਾਰੀ-ਰਾਸ਼ਟਰਪਤੀ

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ....

ਅਜੀਤ ਡੈਸਕ 05-09-2026

ਨਵੀਂ ਦਿੱਲੀ, 4 ਸਤੰਬਰ (ਪੀ.ਟੀ.ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗਾ ਇਨਸਾਨ ਬਣਾਉਣ ਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕਰਨ ’ਚ ਅਧਿਆਪਕਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਆਪਣੇ ਸੰਦੇਸ਼ ’ਚ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਅਧਿਆਪਕ ਆਪਣੀ ਰਹਿਨੁਮਾਈ ਤੇ ਸਿੱਖਿਆ ਰਾਹੀਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਨ੍ਹਾਂ ਦੇ ਚਰਿੱਤਰ ਨੂੰ ਮਜ਼ਬੂਤ ਬਣਾਉਣ ’ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਸਮਰਪਿਤ ਤੇ ਵਿਦਿਆਰਥੀਆਂ ਦੀ ਚਿੰਤਾ ਕਰਨ ਵਾਲਾ ਅਧਿਆਪਕ ਹਰ ਵਿਦਿਆਰਥੀ ਦੀ ਵਿਲੱਖਣ ਸਮਰੱਥਾ ਨੂੰ ਪਛਾਣ ਸਕਦਾ ਹੈ। ਅਜਿਹਾ ਅਧਿਆਪਕ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣਦਾ ਹੈ ਤੇ ਉਨ੍ਹਾਂ ਨੂੰ ਉੱਤਮਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨ ਵਾਸਤੇ ਉਤਸ਼ਾਹਿਤ ਕਰਦਾ ਹੈ। ਰਾਸ਼ਟਰਪਤੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗਿਆਨ ਨੂੰ ਸਮੇਂ ਦੇ ਨਾਲ ਲਗਾਤਾਰ ਅਪਡੇਟ ਕਰਦੇ ਰਹਿਣ, ਤਕਨਾਲੋਜੀ ਨੂੰ ਅਪਣਾਉਣ ਤੇ ਪੜ੍ਹਾਉਣ ਦੇ ਨਵੇਂ ਤੇ ਰਚਨਾਤਮਕ ਤਰੀਕੇ ਅਪਣਾਉਣ।

ਪਿਛਲੀ ਖ਼ਬਰ ਘਟਨਾ ਦੀ ਅਦਾਲਤੀ ਜਾਂਚ ਹੋਵੇ-ਕਰੀਮਪੁਰੀ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ 7 ਸੂਬਿਆਂ ਨੂੰ ਨਿਆਇਕ ਅਧਿਕਾਰੀਆਂ ਦੀ ਸੇਵਾ ਮੁਕਤੀ ਦੀ ਉਮਰ ਵਧਾ ਕੇ 62 ਸਾਲ ਕਰਨ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।