ਚੰਡੀਗੜ੍ਹ, 4 ਸਤੰਬਰ (ਪੀ.ਟੀ.ਆਈ.)-ਸਥਾਨਕ ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਮੇਤ ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਿਹਾ, ਜੋ ਆਮ ਸੀਮਾ ਤੋਂ 2 ਡਿਗਰੀ ਘੱਟ ਹੈ। ਪੰਜਾਬ ’ਚ, ਅੰਮ੍ਰਿਤਸਰ, ਪਟਿਆਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਸ੍ਰੀ ਆਨੰਦਪੁਰ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਮੀਂਹ ਪੈਣ ਵਾਲੀਆਂ ਥਾਵਾਂ ਵਿੱਚੋਂ ਸਨ। ਅੰਮ੍ਰਿਤਸਰ ’ਚ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 32.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ’ਚ ਕਈ ਥਾਈਂ ਮੀਂਹ ਤੋਂ ਬਾਅਦ ਮੌਸਮ ਹੋਇਆ ਸੁਹਾਵਣਾ
ਚੰਡੀਗੜ੍ਹ, 4 ਸਤੰਬਰ (ਪੀ.ਟੀ.ਆਈ.)-ਸਥਾਨਕ ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਮੇਤ ਹਰਿਆਣਾ ਤੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਂਹ ਪਿਆ। ਚੰਡੀਗੜ੍ਹ ’ਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਿਹਾ, ਜੋ ਆਮ ਸੀਮਾ ਤੋਂ 2 ਡਿਗਰੀ ਘੱਟ....
ਅਜੀਤ ਡੈਸਕ
05-09-2026