08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ ਐਮ.ਸੀ.ਡੀ. ਦੇ 5 ਅਧਿਕਾਰੀ ਮੁਅੱਤਲ

ਮਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ ਐਮ.ਸੀ.ਡੀ. ਦੇ 5 ਅਧਿਕਾਰੀ ਮੁਅੱਤਲ

ਅਜੀਤ ਡੈਸਕ 08-09-2026

ਦਿੱਲੀ ਪੀ.ਜੀ ਇਮਾਰਤ ਹਾਦਸਾ

ਨਵੀਂ ਦਿੱਲੀ, 7 ਸਤੰਬਰ (ਜਗਤਾਰ ਸਿੰਘ)-ਦੱਖਣੀ ਦਿੱਲੀ ਦੇ ਸੱਤਿਆ ਨਿਕੇਤਨ ਇਲਾਕੇ ਵਿਚ ਪੀ.ਜੀ. ਦੀ ਇਮਾਰਤ ਢਹਿਣ ਦੇ ਦਰਦਨਾਕ ਹਾਦਸੇ ਵਿਚ ਕੁੱਲ 7 ਵਿਅਕਤੀਆਂ ਦੀ ਮੌਤ ਹੋਈ ਹੈ ਅਤੇ 5 ਜ਼ਖ਼ਮੀਆਂ ਦਾ ਇਲਾਜ ਏਮਜ਼ ਵਿਖੇ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸੋਮਵਾਰ ਸ਼ਾਮ ਕਰੀਬ 5.10 ਵਜੇ ਬਚਾਅ ਕਾਰਜ ਮੁਕੰਮਲ ਹੋ ਗਏ। ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਵਾ ਪਰੇ ਇਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਅਤੇ ਕਾਨੂੰਨੀ ਪੱਧਰ ’ਤੇ ਵੱਡੀਆਂ ਕਾਰਵਾਈਆਂ ਹੋਈਆਂ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਸੋਮਵਾਰ ਨੂੰ ਵੀ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਕਈ ਤਰ੍ਹਾਂ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਪੀ.ਜੀ ਇਮਾਰਤ ਦੇ ਮਾਲਕ ਹਰੀਰਾਮ ਗੁਪਤਾ ਨੂੰ ਦਿੱਲੀ ਪੁਲਿਸ ਨੇ ਰਾਜਸਥਾਨ ਦੇ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਤਨੀ ਅਤੇ ਪੁੱਤਰ ਨੂੰ ਵੀ ਹਿਰਾਸਤ ’ਚ ਲਿਆ ਗਿਆ ਹੈ। ਪੁਲਿਸ ਸੂਤਰਾਂ ਮੁਤਾਬਿਕ ਐਤਵਾਰ ਨੂੰ ਇਮਾਰਤ ਢਹਿਣ ਤੋਂ ਤੁਰੰਤ ਬਾਅਦ ਗੁਪਤਾ ਨੂੰ ਉਸ ਦੇ ਇੱਕ ਜਾਣਕਾਰ ਦਾ ਫੋਨ ਆਇਆ, ਜਿਸ ਨੇ ਉਸ ਨੂੰ ਘਟਨਾ ਬਾਰੇ ਦੱਸਿਆ। ਹਾਦਸੇ ਸਮੇਂ ਗੁਪਤਾ ਗੁਰੁਗ੍ਰਾਮ ਵਿਚ ਸੀ। ਜਿਸ ਤੋਂ ਬਾਅਦ ਉਸ ਨੇ ਤੁਰੰਤ ਆਪਣਾ ਮੋਬਾਈਲ ਫੋਨ ਬੰਦ ਕਰ ਦਿੱਤਾ ਅਤੇ ਸ਼ਹਿਰ ਛੱਡ ਕੇ ਲੁਕ ਗਿਆ। ਉਧਰ ਦਿੱਲੀ ਨਗਰ ਨਿਗਮ (ਐਮ.ਸੀ.ਡੀ) ਨੇ ਸੋਮਵਾਰ ਨੂੰ ਵੱਡੀ ਕਾਰਵਾਈ ਕੀਤੀ ਹੈ। ਨਿਗਮ ਨੇ ਇਸ ਹਾਦਸੇ ਦੇ ਸੰਬੰਧ ਵਿਚ ਆਪਣੇ ਸਾਊਥ ਜ਼ੋਨ ਦੇ ਪੰਜ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਹਾਦਸੇ ਵਾਲੀ ਇਮਾਰਤ ਦੇ ਨਾਲ ਲੱਗਦੀਆਂ ਜਿਹੜੀਆਂ ਇਮਾਰਤਾਂ ਵਿਚ ਤਰੇੜਾਂ ਆ ਗਈਆਂ ਹਨ,ਉਨ੍ਹਾਂ ਨੂੰ ਖ਼ਤਰਨਾਕ ਐਲਾਨਦੇ ਹੋਏ ਐਮ.ਸੀ.ਡੀ. ਨੇ ਉਨ੍ਹਾਂ ਨੂੰ ਤਿੰਨ ਦਿਨਾਂ ਅੰਦਰ ਖ਼ਾਲੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਗੁਪਤਾ ਨੇ ਇੱਕ ਵਾਰੀ ਫਿਰ ਸੋਮਵਾਰ ਸਵੇਰੇ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੇ ਰਹੇ ਰਾਹਤ ਕਾਰਜਾਂ, ਸੁਰੱਖਿਆ ਵਿਵਸਥਾ ਤੇ ਪ੍ਰਸ਼ਾਸਨਿਕ ਜਾਂਚ ਦੀ ਉੱਚ ਪੱਧਰੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਦਿੱਲੀ ਦੇ ਨਾਗਰਿਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਚਾਹੇ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ ,ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਾਂਚ ਵਿਚ ਜਿਹੜੇ ਵੀ ਅਧਿਕਾਰੀ ਦੋਸ਼ੀ ਸਾਬਤ ਹੋਣਗੇ ਉਨ੍ਹਾਂ ਦੇ ਖ਼ਿਲਾਫ਼ ਤਤਕਾਲ ਪ੍ਰਭਾਵ ਤੋਂ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਵਿਚ 4 ਮੰਜ਼ਿਲਾ ਤੋਂ ਉੱਪਰ ਬਣੀਆਂ ਸਾਰੀਆਂ ਗੈਰ-ਕਾਨੂੰਨੀ ਇਮਾਰਤਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਹਾਦਸੇ ਤੋਂ ਬਾਅਦ ਫ਼ਰਾਰ ਹੋਏ ਪੀ.ਜੀ ਇਮਾਰਤ ਦੇ ਮਾਲਕ ਹਰੀਰਾਮ ਗੁਪਤਾ ਨੂੰ ਦਿੱਲੀ ਪੁਲਿਸ ਨੇ ਰਾਜਸਥਾਨ ਦੇ ਭਿਵਾੜੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਖ਼ਿਲਾਫ਼ ਗੈਰ-ਇਰਾਦਤਨ ਕਤਲ ਅਤੇ ਲਾਪ੍ਰਵਾਹੀ ਦਾ ਮਾਮਲਾ ਦਰਜ ਕੀਤਾ ਹੈ। ਹਾਦਸੇ ਵਾਲੀ ਇਮਾਰਤ ਕਾਫ਼ੀ ਪੁਰਾਣੀ ਸੀ ਅਤੇ ਇਸ ਦੇ ਬੇਸਮੈਂਟ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਮੁਰੰਮਤ/ਖ਼ੁਦਾਈ ਦਾ ਕੰਮ ਚੱਲ ਰਿਹਾ ਸੀ, ਜਿਸ ਕਾਰਨ ਢਾਂਚਾ ਕਮਜ਼ੋਰ ਹੋ ਕੇ ਡਿੱਗ ਗਿਆ। ਐਨ.ਡੀ.ਆਰ.ਐਫ ਅਤੇ ਦਿੱਲੀ ਫਾਇਰ ਸਰਵਿਸ ਦੀਆਂ ਟੀਮਾਂ ਵਲੋਂ ਮਲਬਾ ਹਟਾਉਣ ਦਾ ਕੰਮ ਸੋਮਵਾਰ ਸ਼ਾਮ ਨੂੰ ਮੁਕੰਮਲ ਕਰ ਦਿੱਤਾ ਗਿਆ। ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਹੇਠ ਵੱਡੀ ਕਾਰਵਾਈ ਕਰਦੇ ਹੋਏ, ਲਾਪ੍ਰਵਾਹੀ ਦੇ ਦੋਸ਼ ਵਿਚ ਐਮ.ਸੀ.ਡੀ ਦੇ ਦੱਖਣੀ ਜ਼ੋਨ ਦੇ ਪੰਜ ਅਧਿਕਾਰੀਆਂ ਡਿਪਟੀ ਕਮਿਸ਼ਨਰ (ਰਾਕੇਸ਼ ਕੁਮਾਰ), ਸੁਪਰਡੈਂਟ ਇੰਜੀਨੀਅਰ, ਕਾਰਜਕਾਰੀ ਇੰਜੀਨੀਅਰ, ਸਹਾਇਕ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲੀ ਦੇ ਸਮੇਂ ਦੌਰਾਨ ਲਾਗੂ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਦਿੱਲੀ ਨਗਰ ਨਿਗਮ ਨੇ ਇਸ ਇਲਾਕੇ ਵਿਚ ਵਾਪਰੇ ਹਾਦਸੇ ਤੋਂ ਬਾਅਦ ਸੱਤਿਆ ਨਿਕੇਤਨ ਵਿਚ ਇੱਕ ਹੋਰ ਇਮਾਰਤ ਨੂੰ ‘ਖ਼ਤਰਨਾਕ’ ਐਲਾਨਦੇ ਹੋਏ ਤਿੰਨ ਦਿਨਾਂ ਦੇ ਅੰਦਰ-ਅੰਦਰ ਢਾਹੁਣ ਦੇ ਹੁਕਮ ਦਿੱਤੇ ਹਨ।

 

ਪਿਛਲੀ ਖ਼ਬਰ 33 ਫ਼ੀਸਦੀ ਰਾਖਵਾਂਕਰਨ ਔਰਤਾਂ ਲਈ ਸਿਆਸੀ ਲੀਡਰਸ਼ਿਪ ਦੇ ਨਵੇਂ ਰਾਹ ਖੋਲ੍ਹੇਗਾ-ਬਿਰਲਾ ਅਗਲੀ ਖ਼ਬਰ ਹਾਈ ਕੋਰਟ ਵਲੋਂ ਕੇਂਦਰ, ਦਿੱਲੀ ਸਰਕਾਰ, ਐਮ.ਸੀ.ਡੀ ਤੇ ਹੋਰਨਾਂ ਨੂੰ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।