09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਾਦਸੇ ਵਾਲੀ ਇਮਾਰਤ ਦੇ ਨਾਲ ਵਾਲੀ ਇਕ ਖ਼ਤਰਨਾਕ ਇਮਾਰਤ ਨੂੰ ਅੱਜ ਢਾਹ ਦਿੱਤਾ ਜਾਵੇਗਾ-ਰੇਖਾ ਗੁਪਤਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਏਮਜ਼ ਹਸਪਤਾਲ ਜਾ ਕੇ ਸੱਤਿਆ ਨਿਕੇਤਨ ਦੀ ਘਟਨਾ ਵਿਚ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦਰਦਨਾਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ..

ਅਜੀਤ ਡੈਸਕ 09-09-2026

ਨਵੀਂ ਦਿੱਲੀ, 8 ਸਤੰਬਰ (ਜਗਤਾਰ ਸਿੰਘ)-ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਏਮਜ਼ ਹਸਪਤਾਲ ਜਾ ਕੇ ਸੱਤਿਆ ਨਿਕੇਤਨ ਦੀ ਘਟਨਾ ਵਿਚ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦਰਦਨਾਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੱਸਿਆ ਕਿ ਹਾਦਸੇ ਵਾਲੀ ਇਮਾਰਤ ਦੇ ਬਿਲਕੁਲ ਨਾਲ ਸਥਿਤ ਇੱਕ ਹੋਰ ਖ਼ਤਰਨਾਕ ਇਮਾਰਤ ਨੂੰ ਬੁੱਧਵਾਰ ਨੂੰ ਢਾਹਿਆ ਜਾਵੇਗਾ । ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਹਾਦਸੇ ਦੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਇਥੇ ਦਾਖ਼ਲ ਦੋ ਬੱਚੇ ਪੂਰੀ ਤਰ੍ਹਾਂ ਠੀਕ ਹਨ ਜਿਨ੍ਹਾਂ ਨੂੰ ਛੇਤੀ ਹੀ ਛੁੱਟੀ ਮਿਲ ਜਾਵੇਗੀ। ਇੱਕ ਬੱਚਾ ਆਈ.ਸੀ.ਯੂ ਵਿਚ ਹੈ ,ਉਸ ਦੀ ਹਾਲਤ ਜ਼ਿਆਦਾ ਗੰਭੀਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭਾਵਿਤਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।

ਸੁਪਰੀਮ ਕੋਰਟ ’ਚ ਸੁਣਵਾਈ ਕੱਲ੍ਹ
ਸਤਿਆ ਨਿਕੇਤਨ ਪੀ.ਜੀ. ਇਮਾਰਤ ਢਹਿਣ ਨਾਲ ਸੰਬੰਧਿਤ ਮਾਮਲਿਆਂ ’ਤੇ ਸੁਪਰੀਮ ਕੋਰਟ ਵਲੋਂ 10 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਸਰਬਉੱਚ ਅਦਾਲਤ ਵਿਚ ਦਿੱਲੀ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਲੇ-ਦੁਆਲੇ ਸਥਿਤ ਪੀ.ਜੀ. ਰਿਹਾਇਸ਼ਾਂ ਅਤੇ ਇਸ ਤਰ੍ਹਾਂ ਦੇ ਹੋਰ ਅਦਾਰਿਆਂ ਦੀ ਸਮਾਂਬੱਧ ਜਾਂਚ ਅਤੇ ਸੁਰੱਖਿਆ ਆਡਿਟ ਕਰਵਾਉਣ ਦੀ ਮੰਗ ਕੀਤੀ ਗਈ ਹੈ। 
ਪਿਛਲੀ ਖ਼ਬਰ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਦੌਰਾਨ ਪੰਜਾਬ ਸਰਕਾਰ ਵਲੋਂ ‘ਕੰਮ ਨਹੀਂ, ਤਨਖ਼ਾਹ ਨਹੀਂ’ ਨੀਤੀ ਲਾਗੂ ਅਗਲੀ ਖ਼ਬਰ ਯੂਕਰੇਨ ’ਚ ਰੂਸ ਦੀ ਜੰਗ ਖ਼ਤਮ ਕਰਨ ਲਈ ਅਮਰੀਕੀ ਦੂਤਾਂ ਕੋਲ ‘ਬਹੁਤ ਚੰਗੇ’ ਵਿਚਾਰ-ਜ਼ੇਲੈਂਸਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।