ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸਿੰਗਾਪੁਰ ਵਿਚ ਭਾਰਤੀ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ’ਚ ਲੰਬੇ ਸਮੇਂ ਤੋਂ ਫ਼ਰਾਰ ਦੋਸ਼ੀ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਭਾਰਤ ਵਾਪਸ ਲਿਆਉਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੀ.ਬੀ.ਆਈ. ਅਧਿਕਾਰੀਆਂ ਨੇ ਦੋਸ਼ੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ’ਤੇ ਹਿਰਾਸਤ ਵਿਚ ਲੈ ਲਿਆ। ਉਸ ਦੇ ਵਿਰੁੱਧ ਇੰਟਰਪੋਲ ਰੈੱਡ ਨੋਟਿਸ ਤੇ ਲੁੱਕ ਆਊਟ ਸਰਕੁਲਰ (ਐਲ.ਓ.ਸੀ.) ਜਾਰੀ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸੀ.ਬੀ.ਆਈ. ਨੇ ਹਰਨੇਕ ਸਿੰਘ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਪੇਸ਼ ਕੀਤਾ। ਜਿਸ ਤੋਂ ਬਾਅਦ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਸਤੰਬਰ, 2026 ਲਈ ਤੈਅ ਕੀਤੀ ਗਈ ਹੈ।
13 ਸਾਲ ਤੋਂ ਫ਼ਰਾਰ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਦਿੱਲੀ ਹਵਾਈ ਅੱਡੇ ’ਤੇ ਸੀ.ਬੀ.ਆਈ. ਨੇ ਕੀਤਾ ਗ੍ਰਿਫ਼ਤਾਰ
ਨਵੀਂ ਦਿੱਲੀ, 10 ਸਤੰਬਰ (ਜਗਤਾਰ ਸਿੰਘ)-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਸਿੰਗਾਪੁਰ ਵਿਚ ਭਾਰਤੀ ਨਾਗਰਿਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ’ਚ ਲੰਬੇ ਸਮੇਂ ਤੋਂ ਫ਼ਰਾਰ ਦੋਸ਼ੀ ਹਰਨੇਕ ਸਿੰਘ ਨੂੰ ਅਮਰੀਕਾ ਤੋਂ ਭਾਰਤ ਵਾਪਸ ...
ਅਜੀਤ ਡੈਸਕ
11-09-2026