ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ’ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘਿਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ’ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਸਾਹਮਣੇ ਲਿਆਂਦਾ ਹੈ। ਮਨੀਸ਼ ਸਿਸੋਦੀਆ ਨੇ ਐਕਸ ’ਤੇ ਲਿਖਿਆ ਕਿ ਭਾਜਪਾ ਨੇ ਪੰਜਾਬ ਵਿਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ’ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, ਉਨ੍ਹਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪਿੰਡ ਵਿਚ ਵੜਨ ਤੱਕ ਨਹੀਂ ਦਿੱਤਾ। ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ’ਤੇ ਲੋਕ ਮੌਤ ਨੂੰ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਦੇ।
ਤੂਰ ਬੰਜਾਰਾ ’ਚ ਦਲਿਤ ਪਰਿਵਾਰ ਦੇ ਦੁੱਖ ’ਤੇ ਸਿਆਸੀ ਪਾਰਟੀਆਂ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ-ਸਿਸੋਦੀਆ
ਚੰਡੀਗੜ੍ਹ, 10 ਸਤੰਬਰ (ਅਜੀਤ ਬਿਊਰੋ)-ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ’ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ..
ਅਜੀਤ ਡੈਸਕ
11-09-2026