16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਰਾਜਪਾਲ ਯਾਦਵ ਦੇ ਚੈੱਕ ਬਾਊਂਸ ਮਾਮਲੇ ’ਤੇ ਸੁਪਰੀਮ ਕੋਰਟ ਸਖ਼ਤ 2 ਕਰੋੜ ਜਮ੍ਹਾਂ ਕਰਵਾ ਕੇ 2 ਹਫ਼ਤਿਆਂ ’ਚ ਬਕਾਇਆ ਅਦਾ ਕਰਨ ਦੀ ਤਜਵੀਜ਼ ਪੇਸ਼ ਕਰਨ ਨੂੰ ਕਿਹਾ

ਨਵੀਂ ਦਿੱਲੀ, 15 ਸਤੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਅਦਾ ਕਰਨ ਲਈ ਠੋਸ ਤਜਵੀਜ਼ ਪੇਸ਼ ਕਰ ਵਾਸਤੇ 2 ਹਫ਼ਤਿਆਂ ਦਾ ਆਖਰੀ ਮੌਕਾ ਦਿੱਤਾ ਹੈ, ਨਾਲ ਹੀ ਅਦਾਲਤ ਨੇ ਉਸਨੂੰ 2 ਕਰੋੜ ਰੁਪਏ ਸੁਪਰੀਮ ਕੋਰਟ ...

ਅਜੀਤ ਡੈਸਕ 16-09-2026

ਨਵੀਂ ਦਿੱਲੀ, 15 ਸਤੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਅਦਾਕਾਰ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਅਦਾ ਕਰਨ ਲਈ ਠੋਸ ਤਜਵੀਜ਼ ਪੇਸ਼ ਕਰ ਵਾਸਤੇ 2 ਹਫ਼ਤਿਆਂ ਦਾ ਆਖਰੀ ਮੌਕਾ ਦਿੱਤਾ ਹੈ, ਨਾਲ ਹੀ ਅਦਾਲਤ ਨੇ ਉਸਨੂੰ 2 ਕਰੋੜ ਰੁਪਏ ਸੁਪਰੀਮ ਕੋਰਟ ਦੀ ਰਜਿਸਟਰੀ ਵਿਚ ਜਮ੍ਹਾ ਕਰਵਾਉਣ ਲਈ ਵੀ ਕਿਹਾ। ਮਾਮਲਾ ਇਕ ਨਿੱਜੀ ਕੰਪਨਾੀ ‘ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਨਾਲ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਹੈ। ਕੰਪਨੀ ਦਾ ਦੋਸ਼ ਹੈ ਕਿ ਸਾਲ 2010 ਵਿਚ ਇਕ ਫਿਲਮ ਲਈ ਰਾਜਪਾਲ ਯਾਦਵ ਨੂੰ 5 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ ਸੀ। ਸ਼ਿਕਾਇਤ ਮੁਤਾਬਕ, ਸਾਲ 2013 ’ਚ ਰਾਜਪਾਲ ਯਾਦਵ ਨੇ ਇਹ ਰਕਮ ਵਾਪਸ ਕਰਨ ਲਈ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਪਰ ਇਹ ਸਾਰੇ ਚੈੱਕ ਬਾਊਂਸ ਹੋ ਗਏ। ਇਸ ਤੋਂ ਬਾਅਦ ਇਕ ਸਮਝੌਤੇ ਦੇ ਹਵਾਲੇ ਨਾਲ ਕੰਪਨੀ ਨੇ ਕਿਹਾ ਕਿ ਰਾਜਪਾਲ ਯਾਦਵ, ਉਨ੍ਹਾਂ ਦੀ ਪਤਨੀ ਤੇ ਉਨ੍ਹਾਂ ਦੀ ਕੰਪਨੀ ਨੇ ਵਿਆਜ ਸਮੇਤ ਲਗਭਗ 11 ਕਰੋੜ ਰੁਪਏ ਵਾਪਸ ਕਰਨ ਦੀ ਸਹਿਮਤੀ ਦਿੱਤੀ ਸੀ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜੋਯਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਨੇ ਕਿਹਾ ਕਿ ਪਹਿਲਾਂ ਦਿੱਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਹੋਈ। ਬੈਂਚ ਨੇ ਕਿਹਾ ਕਿ ਯਾਦਵ ਦਾ ਰਵੱਈਆ ਭਰੋਸਾ ਪੈਦਾ ਨਹੀਂ ਕਰਦਾ, ਪਰ ਉਨ੍ਹਾਂ ਨੂੰ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ।

ਪਿਛਲੀ ਖ਼ਬਰ ਪੱਛਮੀ ਬੰਗਾਲ ਉਪ-ਚੋਣਾਂ ਲਈ ਭਾਜਪਾ ਨੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਅਲ ਨੀਨੋ ਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਪ੍ਰਚੂਨ ਮਹਿੰਗਾਈ ਵਧ ਕੇ 4.8 ਫ਼ੀਸਦੀ ਹੋਈ-ਪ੍ਰਹਿਲਾਦ ਜੋਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।