17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੁਪਰੀਮ ਕੋਰਟ ਵਲੋਂ ਫ਼ਰਜ਼ੀ ਮੈਡੀਕਲ ਡਿਗਰੀ ਬਾਰੇ ਦਾਇਰ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਫਰਜ਼ੀ ਮੈਡੀਕਲ ਡਿਗਰੀਆਂ ਅਤੇ ਰਜਿਸਟ੍ਰੇਸ਼ਨਾਂ ਨੂੰ ਰੋਕਣ ਲਈ ਦੇਸ਼ ਭਰ ਵਿਚ ਇਕ ਸਮਾਨ ਤਸਦੀਕ ਪ੍ਰਣਾਲੀ ਬਣਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ...

ਅਜੀਤ ਡੈਸਕ 17-09-2026

ਨਵੀਂ ਦਿੱਲੀ, 16 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਫਰਜ਼ੀ ਮੈਡੀਕਲ ਡਿਗਰੀਆਂ ਅਤੇ ਰਜਿਸਟ੍ਰੇਸ਼ਨਾਂ ਨੂੰ ਰੋਕਣ ਲਈ ਦੇਸ਼ ਭਰ ਵਿਚ ਇਕ ਸਮਾਨ ਤਸਦੀਕ ਪ੍ਰਣਾਲੀ ਬਣਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਹ ਪਟੀਸ਼ਨ ਐਡਵੋਕੇਟ ਨਰਿੰਦਰ ਕੁਮਾਰ ਗੋਸਵਾਮੀ ਵਲੋਂ ਦਾਇਰ ਕੀਤੀ ਗਈ ਸੀ, ਜਿਸ ਵਿਚ ਮੈਡੀਕਲ ਨਿਯਮਾਂ ਦੀ ਆਡਿਟਿੰਗ ਅਤੇ ਇਸ ਮਾਮਲੇ ਦੀ ਜਾਂਚ ਲਈ ਇਕ ਮਾਹਰ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਨਾ ਸਿਰਫ਼ ਇਸ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਸਗੋਂ ਪਟੀਸ਼ਨਕਰਤਾ ਨੂੰ ਫਿਟਕਾਰ ਵੀ ਲਗਾਈ। ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਇਸ ਕੋਲ ਇਕ ਜਨਹਿੱਤ ਪਟੀਸ਼ਨ ਫੈਕਟਰੀ ਹੈ ਜੋ ਹਰ ਹਫ਼ਤੇ ਨਵੀ ਜਨਹਿੱਤ ਪਟੀਸ਼ਨ ਲੈ ਕੇ ਆ ਜਾਂਦੇ ਹਨ। ਜਸਟਿਸ ਪੀ.ਐਸ. ਨਰਸਿਮਹਾ ਅਤੇ ਆਲੋਕ ਅਰਾਧੇ ਦੇ ਬੈਂਚ ਨੇ ਪਟੀਸ਼ਨਰ ਨੂੰ ਦੱਸਿਆ ਕਿ ਅਜਿਹੀਆਂ ਜਨਹਿੱਤ ਪਟੀਸ਼ਨਾਂ ਅਕਸਰ ਪ੍ਰਚਾਰ ਲਈ ਦਾਇਰ ਕੀਤੀਆਂ ਜਾਂਦੀਆਂ ਹਨ ਅਤੇ ਅਦਾਲਤ ਦਾ ਸਮਾਂ ਬਰਬਾਦ ਕਰਦੀਆਂ ਹਨ।

 

ਪਿਛਲੀ ਖ਼ਬਰ 2029 ਤੱਕ ਦੇਸ਼ ਨੂੰ ਨਸ਼ਾ ਮੁਕਤ ਕਰ ਦਿਆਂਗੇ-ਐਨ.ਸੀ.ਬੀ. ਤਸਕਰੀ ਤੋਂ ‘ਡਰੱਗ ਮਨੀ’ ਤੱਕ ਨਿਸ਼ਾਨੇ ’ਤੇ, ਵਿੱਤੀ ਕੜੀਆਂ ਦੀ ਹੋ... ਅਗਲੀ ਖ਼ਬਰ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਅਠਾਵਲੇ) ਦੀ ਪੰਜਾਬ ਇਕਾਈ ਤੁਰੰਤ ਪ੍ਰਭਾਵ ਨਾਲ ਭੰਗ-ਮੰਜੂ ਛਿੱਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।