ਸੰਤ ਕਬੀਰ ਨਗਰ (ਉੱਤਰ ਪ੍ਰਦੇਸ਼), 20 ਸਤੰਬਰ (ਪੀ.ਟੀ.ਆਈ.)-ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਲਕਸ਼ਮੀਕਾਂਤ ਉਰਫ਼ ਪੱਪੂ ਨਿਸ਼ਾਦ ਖ਼ਿਲਾਫ਼ ਕੁੱਟਮਾਰ, ਜਾਤੀਸੂਚਕ ਗਾਲ੍ਹਾਂ ਕੱਢਣ ਤੇ ਅਪਰਾਧਿਕ ਧਮਕੀ ਦੇਣ ਦੀ ਸ਼ਿਕਾਇਤ ਤੋਂ ਬਾਅਦ ਐੱਸ.ਸੀ./ਐੱਸ.ਟੀ. (ਅੱਤਿਆਚਾਰਾਂ ਦੀ ਰੋਕਥਾਮ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਸੰਸਦ ਮੈਂਬਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਇਕ ਹੋਰ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਵਿਚ ਉਨ੍ਹਾਂ ਦੇ ਵਾਹਨ ਨੂੰ ਕਥਿਤ ਤੌਰ ’ਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਬਖੀਰਾ ਥਾਣਾ ਖੇਤਰ ਅਧੀਨ ਅਮਰਦੋਭਾ ਚੌਕ ਨੇੜੇ ਵਾਪਰੀ। ਪੁਲਿਸ ਵਲੋਂ ਗਣੇਸ਼ ਮੂਰਤੀ ਵਿਸਰਜਨ ਜਲੂਸ ਦੌਰਾਨ ਵਜਾਏ ਜਾ ਰਹੇ ਡੀ.ਜੇ. ਨੂੰ ਰੋਕਣ ਤੋਂ ਬਾਅਦ ਵਿਵਾਦ ਪੈਦਾ ਹੋ ਗਿਆ। ਇਸ ਤੋਂ ਬਾਅਦ ਪੈਦਾ ਹੋਏ ਹੰਗਾਮੇ ਦੌਰਾਨ ਸੰਸਦ ਮੈਂਬਰ ਦਾ ਵਾਹਨ ਵੀ ਭੀੜ ਵਿਚ ਫਸ ਗਿਆ।
ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਖ਼ਿਲਾਫ਼ ਮਾਮਲਾ ਦਰਜ
ਸੰਤ ਕਬੀਰ ਨਗਰ (ਉੱਤਰ ਪ੍ਰਦੇਸ਼), 20 ਸਤੰਬਰ (ਪੀ.ਟੀ.ਆਈ.)-ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਲਕਸ਼ਮੀਕਾਂਤ ਉਰਫ਼ ਪੱਪੂ ਨਿਸ਼ਾਦ ਖ਼ਿਲਾਫ਼ ਕੁੱਟਮਾਰ, ਜਾਤੀਸੂਚਕ ਗਾਲ੍ਹਾਂ ਕੱਢਣ ਤੇ ਅਪਰਾਧਿਕ ਧਮਕੀ ਦੇਣ ਦੀ ਸ਼ਿਕਾਇਤ ਤੋਂ ਬਾਅਦ ਐੱਸ.ਸੀ./ਐੱਸ.ਟੀ. ....
ਅਜੀਤ ਡੈਸਕ
21-09-2026