ਲਖਨਊ, 20 ਸਤੰਬਰ (ਪੀ.ਟੀ.ਆਈ.) -ਉੱਤਰ ਪ੍ਰਦੇਸ਼ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਚੋਣਾਂ ਦਾ ਬਿਗੁਲ ਵਜਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰ ਵਿਧਾਨ ਸਭਾ ਹਲਕੇ ਵਿਚ ਭਾਜਪਾ ਦੀਆਂ ਵੋਟਾਂ ਨੂੰ 27 ਹਜ਼ਾਰ ਤੱਕ ਘਟਾਉਣ ਲਈ ਕੰਮ ਕਰੇਗੀ। ਲਖਨਊ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯਾਦਵ ਨੇ ਕਿਹਾ ਕਿ ਅੱਜ ਅਸੀਂ ਸੂਬੇ ਦੇ ਸਾਰੇ ਅਹੁਦੇਦਾਰਾਂ ਤੇ ਸੂਬਾ ਕਾਰਜਕਾਰਨੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਅਸੀਂ ਸਾਰਿਆਂ ਨੇ ਫ਼ੈਸਲਾ ਕੀਤਾ ਹੈ ਕਿ 2027 ਤੱਕ ਹਰ ਵਿਧਾਨ ਸਭਾ ਹਲਕੇ ਵਿਚ ਆਪਣੀਆਂ ਵੋਟਾਂ ਦੀ ਗਿਣਤੀ 27 ਹਜ਼ਾਰ ਵਧਾਉਣ ਲਈ ਕੰਮ ਕੀਤਾ ਜਾਵੇ। ਦੂਜੇ ਸ਼ਬਦਾਂ ਵਿਚ ਭਾਜਪਾ ਦੀਆਂ ਵੋਟਾਂ 27 ਹਜ਼ਾਰ ਘਟਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਹਾਸਲ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰਨੀ ਪਵੇਗੀ। ਇਸ ਤੋਂ ਇਲਾਵਾ ਲੋਕਾਂ ਦੇ ਘਰਾਂ ਤੱਕ ਜਾ ਕੇ ਉਨ੍ਹਾਂ ਦੀਆਂ ਗੱਲਾਂ ਸੁਣਨੀਆਂ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਤੇ ਨਿਆਂ ਤੇ ਸਨਮਾਨ ਯਕੀਨੀ ਬਣਾਉਣ ਬਾਰੇ ਗੱਲ ਕਰਨੀ ਪਵੇਗੀ। ਯਾਦਵ ਨੇ ਕਿਹਾ ਕਿ ਪਾਰਟੀ ਇਸ ਦਿਸ਼ਾ ਵਿਚ ਮਿਲ ਕੇ ਕੰਮ ਜਾਰੀ ਰੱਖੇਗੀ।
ਹਰ ਵਿਧਾਨ ਸਭਾ ਹਲਕੇ ’ਚ ਭਾਜਪਾ ਦੀਆਂ ਵੋਟਾਂ 27 ਹਜ਼ਾਰ ਘਟਾਉਣ ਦਾ ਟੀਚਾ-ਅਖਿਲੇਸ਼
ਲਖਨਊ, 20 ਸਤੰਬਰ (ਪੀ.ਟੀ.ਆਈ.) -ਉੱਤਰ ਪ੍ਰਦੇਸ਼ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਐਤਵਾਰ ਨੂੰ ਚੋਣਾਂ ਦਾ ਬਿਗੁਲ ਵਜਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰ ਵਿਧਾਨ ਸਭਾ ਹਲਕੇ ਵਿਚ ਭਾਜਪਾ ਦੀਆਂ ...
ਅਜੀਤ ਡੈਸਕ
21-09-2026