ਸੰਯੁਕਤ ਰਾਸ਼ਟਰ, 22 ਸਤੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ’ਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਦੀ ਸ਼ੁਰੂਆਤ ਤਰੱਕੀ ਗਿਣਾਉਂਦੇ ਹੋਏ ਕੀਤੀ, ਜਿਸ ’ਚ ਨਿੱਜੀ ਖੇਤਰ ਦੀਆਂ ਨੌਕਰੀਆਂ ਵਿਚ ਵਾਧਾ, ਗੈਰਕਾਨੂੰਨੀ ਪ੍ਰਵਾਸ ਨੂੰ ਰੋਕਣਾ ਤੇ ਅਪਰਾਧ ਨੂੰ ਘਟਾਉਣਾ ਸ਼ਾਮਲ ਸੀ, ਇਸ ਤੋਂ ਪਹਿਲਾਂ ਕਿ ਉਨ੍ਹਾਂ ਈਰਾਨ ਨਾਲ ਜੰਗ ਸ਼ੁਰੂ ਕਰਨ ਦੇ ਆਪਣੇ ਫੈਸਲੇ ਦਾ ਪੂਰੇ ਜ਼ੋਰ ਨਾਲ ਬਚਾਅ ਵੀ ਕੀਤਾ। ਟਰੰਪ ਨੇ ਈਰਾਨ ਦੀ ਸਖ਼ਤ ਆਲੋਚਨਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਉਹ ਉਸ ਦੇਸ਼ ਨੂੰ ਕਦੇ ਵੀ ਪ੍ਰਮਾਣੂ ਹਥਿਆਰ ਹਾਸਲ ਨਹੀਂ ਕਰਨ ਦੇਣਗੇ। ਉਨ੍ਹਾਂ ਕਿਹਾ ਕਿ ਈਰਾਨ ਬਾਰੇ ਉਨ੍ਹਾਂ ਨੂੰ ਇਕ ਵੱਡਾ ਫੈਸਲਾ ਲੈਣਾ ਪਵੇਗਾ। ਉਨ੍ਹਾਂ ਕਿਹਾ ਕਿ ਕੀ ਈਰਾਨ ਨਾਲ ਕੋਈ ਅਜਿਹਾ ਸਮਝੌਤਾ ਕੀਤਾ ਜਾਵੇਗਾ ਜੋ ਉਨ੍ਹਾਂ ਨੂੰ ਮੁੜ-ਨਿਰਮਾਣ ਕਰਨ ਤੇ ਪਹਿਲਾਂ ਨਾਲੋਂ ਕਿਤੇ ਬਿਹਤਰ ਦੇਸ਼ ਬਣਾਉਣ ਦੀ ਇਜਾਜ਼ਤ ਦੇਵੇ। ਗੌਰਤਲਬ ਹੈ ਕਿ ਜਦੋਂ ਟਰੰਪ ਨੇ ਇਸਲਾਮੀ ਗਣਰਾਜ ਦੀ ਸਖ਼ਤ ਆਲੋਚਨਾ ਕੀਤੀ, ਤਾਂ ਈਰਾਨੀ ਵਫ਼ਦ ਉੱਥੋਂ ਬਾਹਰ ਚਲਾ ਗਿਆ। ਇਸ ਦੌਰਾਨ ਟਰੰਪ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਰੂਸ ਤੇ ਯੂਕਰੇਨ ਵਿਚਾਲੇ ਟਕਰਾਅ ਨੂੰ ਵੀ ਖਤਮ ਕਰਨ ਲਈ ਦੋਵਾਂ ਦੇਸ਼ਾਂ ਦੇ ਨੇਤਾਵਾਂ ਨਾਲ ਬਹੁਤ ਨੇੜਿਓਂ ਕੰਮ ਕਰ ਰਿਹਾ ਹੈ। ਯੂ.ਐਨ.ਜੀ.ਏ. ਦੇ 81ਵੇਂ ਸੈਸ਼ਨ ਦੀ ਆਮ ਬਹਿਸ (ਜਨਰਲ ਡਿਬੇਟ) ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਨੇ ਕਾਂਗਰਸ ਵਲੋਂ ਪਾਸ ਕੀਤੇ ਗਏ ਇਕ ਸ਼ਕਤੀਸ਼ਾਲੀ ਨਵੇਂ ਕਾਨੂੰਨ ’ਤੇ ਦਸਤਖਤ ਕੀਤੇ, ਜਿਸ ਨਾਲ ਉਨ੍ਹਾਂ ਨੂੰ ਟੈਰਿਫ ਨਾਲ ਸਬੰਧਤ ਬਹੁਤ ਵੱਡੇ ਨਵੇਂ ਅਧਿਕਾਰ ਮਿਲੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਲੋੜ ਪਈ ਤਾਂ ਮੈਂ ਇਨ੍ਹਾਂ ਦੀ ਵਰਤੋਂ ਕਰਾਂਗਾ। ਇਸ ਦੌਰਾਨ ਉਨ੍ਹਾਂ ਆਪਣੇ ਉਸ ਦਾਅਵੇ ਨੂੰ ਦੁਹਰਾਇਆ ਕਿ ਉਨ੍ਹਾਂ ਨੇ ਪਿਛਲੇ ਸਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਜੰਗ ਨੂੰ ਖਤਮ ਕਰਵਾਇਆ ਸੀ। ਟਰੰਪ ਨੇ ਕਿਹਾ ਕਿ ਜਦੋਂ ਤੋਂ ਮੈਂ ਅਹੁਦਾ ਸੰਭਾਲਿਆ ਹੈ, 8 ਜੰਗਾਂ ਨੂੰ ਖਤਮ ਕਰਵਾਉਣਾ ਮੇਰੇ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਰਹੀ ਹੈ ਤੇ ਅਜਿਹਾ ਕਰਦਿਆਂ ਮੈਂ ਉਨ੍ਹਾਂ ਵਿੱਚੋਂ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਦੋਸਤਾਨਾ ਸਬੰਧ ਬਣਾਏ ਹਨ। ਅਜਿਹਾ ਕਰਨਾ ਬਹੁਤ ਵੱਡੇ ਮਾਣ ਦੀ ਗੱਲ ਸੀ। ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਜੰਗਾਂ ਕਈ ਸਾਲਾਂ ਅਤੇ ਕਈ ਦਹਾਕਿਆਂ ਤੱਕ ਚੱਲੀਆਂ ਸਨ। ਜ਼ਿਕਰਯੋਗ ਹੈ ਕਿ ਟਰੰਪ ਲਗਾਤਾਰ ਭਾਰਤ ਤੇ ਪਾਕਿਸਤਾਨ ਵਿਚਕਾਰ ਟਕਰਾਅ ਨੂੰ ਰੋਕਣ ਦਾ ਸਿਹਰਾ ਆਪਣੇ ਸਿਰ ਲੈਂਦੇ ਰਹੇ ਹਨ। ਉਨ੍ਹਾਂ ਨੇ ਇਹ ਦਾਅਵਾ ਪਿਛਲੇ ਸਾਲ 10 ਮਈ ਤੋਂ ਕਈ ਵਾਰ ਦੁਹਰਾਇਆ ਹੈ।
ਸੰਯੁਕਤ ਰਾਸ਼ਟਰ ’ਚ ਟਰੰਪ ਨੇ ਈਰਾਨ ਵਿਰੁੱਧ ਜੰਗ ਦੇ ਆਪਣੇ ਫ਼ੈਸਲੇ ਦਾ ਕੀਤਾ ਬਚਾਅ
ਸੰਯੁਕਤ ਰਾਸ਼ਟਰ, 22 ਸਤੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ’ਚ ਵਿਸ਼ਵ ਨੇਤਾਵਾਂ ਨੂੰ ਸੰਬੋਧਨ ਕਰਦਿਆਂ ਆਪਣੇ ਭਾਸ਼ਣ ਦੀ ਸ਼ੁਰੂਆਤ ਤਰੱਕੀ ਗਿਣਾਉਂਦੇ ਹੋਏ ਕੀਤੀ, ਜਿਸ ’ਚ ਨਿੱਜੀ ਖੇਤਰ ਦੀਆਂ ...
ਅਜੀਤ ਡੈਸਕ
23-09-2026