ਅਭਿਸ਼ੇਕ ਮਨੁ ਸਿੰਘਵੀ ਨੇ ਚੋਣ ਕਮਿਸ਼ਨ ਵਲੋਂ ਦਰਜ ਕੀਤੇ ਗਏ ਸਾਰੇ ਅਸਹਿਮਤੀ ਨੋਟ ਭਾਵ ਟਿੱਪਣੀਆਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਦੋਹਾਂ ਚੋਣ ਕਮਿਸ਼ਨਰਾਂ ਨੇ ਕਿਹੜੇ ਮੁੱਦਿਆਂ ’ਤੇ ਇਤਰਾਜ਼ ਪ੍ਰਗਟਾਇਆ ਸੀ। ਸਿੰਘਵੀ ਨੇ ਵਿਸ਼ੇਸ਼ ਤੌਰ ’ਤੇ ਫਾਰਮ 6 ’ਚ ਕੀਤੇ ਬਦਲਾਅ ਅਤੇ ਐਸ.ਆਈ.ਆਰ. ਅਮਲ ਨਾਲ ਜੁੜੇ ਸਵਾਲਾਂ ਦਾ ਜ਼ਿਕਰ ਕੀਤਾ। ਸਿੰਘਵੀ ਨੇ ਇਹ ਦਾਅਵਾ ਵੀ ਕੀਤਾ ਕਿ ਹਜ਼ਾਰਾਂ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.) ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਜ਼ਰੂਰੀ ਸਿਸਟਮ ਦੀ ਪਹੁੰਚ ਨਹੀਂ ਮਿਲ ਰਹੀ। ਉਨ੍ਹਾਂ ਇਸ ਨੂੰ ਮੁੱਖ ਚੋਣ ਕਮਿਸ਼ਨ ਦੀ ਕਾਰਜ ਪ੍ਰਣਾਲੀ ਨਾਲ ਜੋੜਦਿਆਂ ਸਵਾਲ ਉਠਾਇਆ। ਉਨ੍ਹਾਂ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਹੁਦੇ ’ਤੇ ਬਣੇ ਰਹਿਣ ’ਤੇ ਸਵਾਲ ਉਠਾਇਆ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ।