25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਯੂਥ ਕਾਂਗਰਸ ਵਲੋਂ ਆਨਲਾਈਨ ਪਟੀਸ਼ਨ ਸ਼ੁਰੂ

ਨਵੀਂ ਦਿੱਲੀ, 24 ਸਤੰਬਰ (ਏਜੰਸੀਆਂ)-ਇੰਡੀਅਨ ਯੂਥ ਕਾਂਗਰਸ ਨੇ ਅੱਜ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇਕ ਦੇਸ਼ ਵਿਆਪੀ ਆਨਲਾਈਨ ਨਾਗਰਿਕ ਪਟੀਸ਼ਨ ਸ਼ੁਰੂ ਕੀਤੀ ਹੈ। ਇਸ ਦੌਰਾਨ ਯੂਥ ਕਾਂਗਰਸ ਨੇ ਦੇਸ਼ ਦੇ ...

ਅਜੀਤ ਡੈਸਕ 25-09-2026

ਨਵੀਂ ਦਿੱਲੀ, 24 ਸਤੰਬਰ (ਏਜੰਸੀਆਂ)-ਇੰਡੀਅਨ ਯੂਥ ਕਾਂਗਰਸ ਨੇ ਅੱਜ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇਕ ਦੇਸ਼ ਵਿਆਪੀ ਆਨਲਾਈਨ ਨਾਗਰਿਕ ਪਟੀਸ਼ਨ ਸ਼ੁਰੂ ਕੀਤੀ ਹੈ। ਇਸ ਦੌਰਾਨ ਯੂਥ ਕਾਂਗਰਸ ਨੇ ਦੇਸ਼ ਦੇ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਸੰਸਥਾਵਾਂ ਦੀ ਰੱਖਿਆ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਹ ਪਟੀਸ਼ਨ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਅੰਦਰੂਨੀ ਫ਼ੈਸਲਾ ਲੈਣ ਦੀਆਂ ਪ੍ਰਕਿਰਿਆਵਾਂ ’ਤੇ ਸਵਾਲ ਉਠਾਉਣ ਵਾਲੀਆਂ ਹਾਲੀਆ ਰਿਪੋਰਟਾਂ ਦੇ ਵਿਚਕਾਰ ਸ਼ੁਰੂ ਕੀਤੀ ਗਈ ਹੈ। ਯੂਥ ਕਾਂਗਰਸ ਨੇ ਕਿਹਾ ਕਿ ਜਦੋਂ ਸੰਸਥਾ ਦੇ ਕੰਮਕਾਜ ਬਾਰੇ ਸਵਾਲ ਉੱਠਦੇ ਹਨ ਜੋ ਹਰ ਨਾਗਰਿਕ ਦੇ ਵੋਟ ਪਾਉਣ ਦੇ ਅਧਿਕਾਰ ਦੀ ਰੱਖਿਆ ਕਰਦੀ ਹੈ ਤਾਂ ਪੂਰੀ ਪਾਰਦਰਸ਼ਤਾ ਅਤੇ ਜਨਤਕ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਨਾਗਰਿਕ ਪਟੀਸ਼ਨ ਰਾਹੀਂ ਭਾਰਤੀ ਯੁਵਾ ਕਾਂਗਰਸ ਨੇ ਪੰਜ ਮੰਗਾਂ ਰੱਖੀਆਂ ਹਨ, ਜਿਨ੍ਹਾਂ ਵਿਚ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ, ਗਿਆਨੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰਨ ਅਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਗਈ ਹੈ। ਵੋਟਰ ਸੂਚੀ ਅਤੇ ਸੰਬੰਧਿਤ ਪ੍ਰਕਿਰਿਆਵਾਂ ਸਮੇਤ ਪੂਰੀ ਵੋਟਿੰਗ ਲੜੀ ਅਤੇ ਚੋਣ ਪ੍ਰਕਿਰਿਆ ਦੀ ਵਿਆਪਕ ਜਾਂਚ ਕੀਤੀ ਜਾਣੀ ਚਾਹੀਦੀ ਹੈ। ਰਿਪੋਰਟਾਂ ਅਨੁਸਾਰ ਮੋਦੀ-ਸ਼ਾਹ-ਭਾਜਪਾ ਗੱਠਜੋੜ, ਜਿਸਦਾ ਇਸ ਮੁਹਿੰਮ ਵਿਚ ਜ਼ਿਕਰ ਕੀਤਾ ਗਿਆ ਹੈ, ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਪੰਜਵੀਂ ਮੰਗ ਅਨੁਸਾਰ ਸਾਰੇ ਚੋਣ ਰਿਕਾਰਡ ਅਤੇ ਅੰਦਰੂਨੀ ਇਤਰਾਜ਼ ਜਨਤਕ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਨਾਗਰਿਕ ਚੋਣ ਕਮਿਸ਼ਨ ਦੀ ਫ਼ੈਸਲਾ ਲੈਣ ਦੀ ਪ੍ਰਕਿਰਿਆ ਅਤੇ ਇਸ ਦੇ ਕੰਮਕਾਜ ਨੂੰ ਸਮਝ ਸਕਣ। ਯੂਥ ਕਾਂਗਰਸ ਦੇ ਕੌਮੀ ਇੰਚਾਰਜ ਮਨੀਸ਼ ਸ਼ਰਮਾ ਨੇ ਕਿਹਾ ਕਿ ਵੋਟ ਪਾਉਣ ਦਾ ਅਧਿਕਾਰ ਸਾਡੇ ਲੋਕਤੰਤਰ ਦੀ ਨੀਂਹ ਹੈ। ਚੋਣ ਕਮਿਸ਼ਨ ਕਿਸੇ ਸਰਕਾਰ ਜਾਂ ਵਿਅਕਤੀ ਦੀ ਜਾਇਦਾਦ ਨਹੀਂ ਹੈ। ਇਹ ਭਾਰਤ ਦੇ ਲੋਕਾਂ ਦਾ ਇਕ ਸੰਸਥਾ ਹੈ। ਜਦੋਂ ਇਸ ਸੰਸਥਾ ਦੇ ਕੰਮਕਾਜ ਬਾਰੇ ਸਵਾਲ ਉੱਠਦੇ ਹਨ, ਤਾਂ ਨਾਗਰਿਕਾਂ ਨੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਕਰਨ ਦਾ ਪੂਰਾ ਅਧਿਕਾਰ ਹੈ।

ਪਿਛਲੀ ਖ਼ਬਰ ਮੁੱਖ ਚੋਣ ਕਮਿਸ਼ਨਰ ਦੇਸ਼ਧ੍ਰੋਹੀ-ਰਾਹੁਲ ਗਾਂਧੀ ਅਗਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ ’ਚ 10 ਟਿਕਾਣਿਆਂ ’ਤੇ ਹਵਾਈ ਹਮਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।