ਨਵੀਂ ਦਿੱਲੀ, 25 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਚੋਣ ਪ੍ਰਕਿਰਆ ’ਚ ਧਾਂਦਲੀ ਹੋ ਰਹੀ ਹੈ ਤਾਂ ਉਨ੍ਹਾਂ ਨੂੰ ਚੋਣਾਂ ’ਚ ਹਿੱਸਾ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀ ਲਗਾਤਾਰ ਸ਼ਮੂਲੀਅਤ ਅਜਿਹੀਆਂ ਚੋਣਾਂ ਨੂੰ ਜਾਇਜ਼ ਠਹਿਰਾਉਂਦੀ ਹੈ ਅਤੇ ਇਹ ਭਰਮ ਪੈਦਾ ਕਰਦੀ ਹੈ ਕਿ ਚੋਣਾਂ ਨਿਰਪੱਖ ਹੋ ਰਹੀਆਂ ਹਨ। ਦੀਪਕੇ ਨੇ ‘ਐਕਸ’ ’ਤੇ ਲਿਖਿਆ ਕਿ ਵਿਰੋਧੀ ਧਿਰਾਂ ਇੱਕੋ ਵੇਲੇ ਚੋਣਾਂ ਵਿਚ ਧਾਂਦਲੀ ਦਾ ਦੋਸ਼ ਵੀ ਨਹੀਂ ਲਗਾ ਸਕਦੀਆਂ ਅਤੇ ਨਾਲ ਹੀ ਚੋਣਾਂ ਵੀ ਨਹੀਂ ਲੜ ਸਕਦੀਆਂ। ਉਨ੍ਹਾਂ ਸਵਾਲ ਕੀਤਾ ਕਿ ਕੀ ਵਿਰੋਧੀ ਧਿਰਾਂ ਆਪਣਾ ਸਿਆਸੀ ਵਜੂਦ ਖ਼ਤਮ ਹੋਣ ਦੇ ਡਰੋਂ ਚੋਣਾਂ ਲੜ ਰਹੀਆਂ ਹਨ? ਦੀਪਕੇ ਮੁਤਾਬਿਕ ਵੋਟਾਂ ਦੀ ਚੋਰੀ, ਵਿਧਾਇਕਾਂ-ਸੰਸਦ ਮੈਂਬਰਾਂ ਦੀ ਖਰੀਦੋ-ਫ਼ਰੋਖ਼ਤ ਅਤੇ ਪਾਰਟੀਆਂ ਦੇ ਦਿਨ-ਦਿਹਾੜੇ ਟੋਟੇ ਹੋਣ ਦੇ ਬਾਵਜੂਦ ਅਜਿਹੇ ਪ੍ਰਬੰਧ ਵਿਚ ਹਿੱਸਾ ਲੈਣਾ ਸਿਆਸੀ ਬਚਾਅ ਨਹੀਂ ਹੈ। ਉਨ੍ਹਾਂ ਵਿਰੋਧੀ ਧਿਰ ’ਤੇ ਚੋਣ ਧਾਂਦਲੀ ਦਾ ਮੁੱਦਾ ਸਿਰਫ਼ ਉਨ੍ਹਾਂ ਸੂਬਿਆਂ ਜਾਂ ਪਾਰਟੀਆਂ ਦੇ ਮਾਮਲੇ ਵਿਚ ਉਠਾਉਣ ਦਾ ਦੋਸ਼ ਵੀ ਲਾਇਆ, ਜਿੱਥੇ ਇਹ ਉਨ੍ਹਾਂ ਲਈ ਸਿਆਸੀ ਤੌਰ ’ਤੇ ਮਹੱਤਵਪੂਰਨ ਹੁੰਦਾ ਹੈ।
ਵਿਰੋਧੀ ਧਿਰਾਂ ‘ਧਾਂਦਲੀ ਵਾਲੀਆਂ’ ਚੋਣਾਂ ਦਾ ਬਾਈਕਾਟ ਕਰਨ-ਦੀਪਕੇ
ਨਵੀਂ ਦਿੱਲੀ, 25 ਸਤੰਬਰ (ਪੀ. ਟੀ. ਆਈ.)-ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਚੋਣ ਪ੍ਰਕਿਰਆ ’ਚ ਧਾਂਦਲੀ ਹੋ ਰਹੀ ਹੈ ਤਾਂ ਉਨ੍ਹਾਂ ਨੂੰ ਚੋਣਾਂ ’ਚ ਹਿੱਸਾ ਲੈਣਾ ਬੰਦ ਕਰ ਦੇਣਾ ...
ਅਜੀਤ ਡੈਸਕ
26-09-2026