28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

10 ਦਿਨਾਂ ਲਈ ਕਲਾਸਾਂ ਮੁਅੱਤਲ ਮਿਡ-ਟਰਮ ਪ੍ਰੀਖਿਆਵਾਂ ਵੀ ਮੁਲਤਵੀ

ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਤੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਧਿਆਨ ’ਚ ਰੱਖਦਿਆਂ 28 ਸਤੰਬਰ 2026 ਤੋਂ 10 ਦਿਨਾਂ ...

ਅਜੀਤ ਡੈਸਕ 28-09-2026

ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਨੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਤੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਧਿਆਨ ’ਚ ਰੱਖਦਿਆਂ 28 ਸਤੰਬਰ 2026 ਤੋਂ 10 ਦਿਨਾਂ ਲਈ ਨਿਯਮਤ ਕਲਾਸਾਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਮਿਡ-ਟਰਮ ਪ੍ਰੀਖਿਆਵਾਂ ਨੂੰ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰੀਖਿਆਵਾਂ ਦਾ ਨਵਾਂ ਸ਼ਡਿਊਲ ਵੱਖਰੇ ਤੌਰ ’ਤੇ ਯੂਨੀਵਰਸਿਟੀ ਮੈਨੇਜਮੈਂਟ ਸਿਸਟਮ ਰਾਹੀਂ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਜਾਵੇਗਾ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਜਾਂ ਸਰਪ੍ਰਸਤਾਂ ਨਾਲ ਸਲਾਹ ਕਰਕੇ ਇਨ੍ਹਾਂ 10 ਦਿਨਾਂ ਦੌਰਾਨ ਆਪਣੇ ਜੱਦੀ ਘਰਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਹੈ। ਜਿਹੜੇ ਵਿਦਿਆਰਥੀ ਯੂਨੀਵਰਸਿਟੀ ’ਚ ਹੀ ਰਹਿੰਦੇ ਹਨ, ਉਨ੍ਹਾਂ ਨੂੰ ਆਪਣੇ ਹੋਸਟਲਾਂ ਜਾਂ ਰਿਹਾਇਸ਼ ਵਾਲੀਆਂ ਥਾਵਾਂ ਅੰਦਰ ਰਹਿਣ ਤੇ ਬਿਨਾਂ ਲੋੜ ਬਾਹਰ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਸੂਚਨਾ ਵਿਚ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਜਾਂ ਗੈਰ-ਜ਼ਰੂਰੀ ਗਤੀਵਿਧੀ ਵਿਚ ਸ਼ਾਮਲ ਨਾ ਹੋਣ ਦੀ ਅਪੀਲ ਕਰਦਿਆਂ ਆਪਣੀ ਸੁਰੱਖਿਆ ਨੂੰ ਪਹਿਲ ਦੇਣ ਲਈ ਕਿਹਾ ਗਿਆ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ, ਅਧਿਕਾਰਤ ਹਦਾਇਤਾਂ ਦੀ ਪਾਲਣਾ ਕਰਨ ਤੇ ਅਗਲੇ ਅਪਡੇਟਾਂ ਲਈ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਰੂਸ ਵਲੋਂ ਸੰਯੁਕਤ ਰਾਸ਼ਟਰ ਦੀ ਸਥਾਈ ਸੀਟ ਲਈ ਭਾਰਤ ਦੀ ਉਮੀਦਵਾਰੀ ਦਾ ਸਮਰਥਨ ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ-ਨਾਇਬ ਸਿੰਘ ਸੈਣੀ ‘ਨਸ਼ਾ-ਮੁਕਤ ਹਰਿਆਣਾ ਨਮੋ ਮੈਰਾਥਨ-2026’ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।