ਨਵੀਂ ਦਿੱਲੀ, 3 ਅਕਤੂਬਰ (ਪੀ. ਟੀ. ਆਈ.)-ਏਅਰ ਚੀਫ਼ ਸਟਾਫ, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਤੇਜਸ ਲੜਾਕੂ ਜਹਾਜ਼ਾਂ ਨੂੰ ਸ਼ਾਮਲ ਕਰਨ ਵਿਚ ਬਹੁਤ ਜ਼ਿਆਦਾ ਦੇਰੀ ਭਾਰਤੀ ਹਵਾਈ ਸੈਨਾ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਅਜਿਹੇ ਸਮੇਂ ਜਦੋਂ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਹਵਾਈ ਤਾਕਤ ਬਹੁਤ ਮਹੱਤਵਪੂਰਨ ਹੁੰਦੀ ਜਾ ਰਹੀ ਹੈ, ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੇ ਸਕੁਐਡਰਨਾਂ ਦੀ ਗਿਣਤੀ ਘਟ ਰਹੀ ਹੈ। ਹਵਾਈ ਸੈਨਾ ਦਿਵਸ ਤੋਂ ਪਹਿਲਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਹਵਾਈ ਸੈਨਾ ਮੁਖੀ ਨੇ ਇਹ ਵੀ ਕਿਹਾ ਕਿ ਸੈਨਾ ਨੂੰ ਅਗਲੇ ਕੁਝ ਸਾਲਾਂ ਲਈ ਹਰ ਸਾਲ ਘੱਟੋ-ਘੱਟ 36-40 ਲੜਾਕੂ ਜਹਾਜ਼ਾਂ ਦੀ ਲੋੜ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਦੇਸ਼ ’ਚ ਬਣੇ ਤੇਜਸ ਮਾਰਕ-1ਏ ਜਹਾਜ਼ਾਂ ਤੇ ‘ਮਲਟੀ-ਰੋਲ ਫਾਈਟਰ ਏਅਰਕ੍ਰਾਫਟ’ ਪ੍ਰੋਗਰਾਮ ਤਹਿਤ ਖਰੀਦੇ ਜਾਣ ਵਾਲੇ ਰਾਫੇਲ ਲੜਾਕੂ ਜਹਾਜ਼ਾਂ ਦੇ ਸ਼ਾਮਲ ਹੋਣ ਨਾਲ ਸਥਿਤੀ ’ਚ ਸੁਧਾਰ ਹੋਵੇਗਾ। ਇਸ ਦੌਰਾਨ ਹਵਾਈ ਸੈਨਾ ਦੇ ਮੁਖੀ ਨੇ ਕੈਪਟਨ ਸਮਿਤ ਮੱਛਾਰ ਦੀ ਬੇਮਿਸਾਲ ਬਹਾਦਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਰ ਭਾਰਤੀ ਨੂੰ ਉਸ ’ਤੇ ਮਾਣ ਹੈ। ਉਸ ਨੇ ਜੋ ਕੀਤਾ, ਉਹ ਬੇਹੱਦ ਬਹਾਦਰੀ ਭਰਿਆ ਸੀ।
ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਦੀ ਗਿਣਤੀ ਵਧਾਉਣ ਦੀ ਲੋੜ-ਏਅਰ ਚੀਫ਼ ਮਾਰਸ਼ਲ ਕੈਪਟਨ ਸਮਿਤ ਦੀ ਕੀਤੀ ਸ਼ਲਾਘਾ
ਨਵੀਂ ਦਿੱਲੀ, 3 ਅਕਤੂਬਰ (ਪੀ. ਟੀ. ਆਈ.)-ਏਅਰ ਚੀਫ਼ ਸਟਾਫ, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਕਿਹਾ ਕਿ ਤੇਜਸ ਲੜਾਕੂ ਜਹਾਜ਼ਾਂ ਨੂੰ ਸ਼ਾਮਲ ਕਰਨ ਵਿਚ ਬਹੁਤ ਜ਼ਿਆਦਾ ਦੇਰੀ ਭਾਰਤੀ ਹਵਾਈ ਸੈਨਾ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਅਜਿਹੇ ਸਮੇਂ ਜਦੋਂ ....
ਅਜੀਤ ਡੈਸਕ
04-10-2026