ਨਵੀਂ ਦਿੱਲੀ, 4 ਅਕਤੂਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਰੂਸ-ਯੂਕਰੇਨ ਸੰਘਰਸ਼ ਨੂੰ ਹੱਲ ਕਰਨ ਲਈ ਕੇਵਲ ਵਕਾਲਤ ਕਰਨ ਤੋਂ ਅੱਗੇ ਵਧਦਿਆਂ ਹਾਲੀਆ ਮਹੀਨਿਆਂ ’ਚ ਕੀਵ (ਯੂਕਰੇਨ) ਤੇ ਮਾਸਕੋ (ਰੂਸ) ਦੋਵਾਂ ਨਾਲ ਗੱਲਬਾਤ ਰਾਹੀਂ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਲੰਬੇ ਸਮੇਂ ਤੋਂ ਚੱਲ ਰਹੀ ਇਸ ਜੰਗ ਨੂੰ ਖਤਮ ਕਰਨ ਲਈ ਨਵੀਂ ਦਿੱਲੀ ਦੀ ਤਾਜ਼ਾ ਪਹਿਲਕਦਮੀ ਬਾਰੇ ਇਹ ਪਹਿਲੀ ਵਾਰ ਜਨਤਕ ਤੌਰ ’ਤੇ ਕੀਤੀ ਗਈ ਟਿੱਪਣੀ ਹੈ। ਜੈਸ਼ੰਕਰ ਦੀ ਇਹ ਟਿੱਪਣੀ ਇਕ ਸਮਾਗਮ ਦੌਰਾਨ ਉਸ ਸਮੇਂ ਆਈ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਸ ਸੰਘਰਸ਼ ਦਾ ਆਪਸੀ ਸਹਿਮਤੀ ਵਾਲਾ ਹੱਲ ਲੱਭਣ ਲਈ ਵਧੀਆ ਵਿਚਾਰ ਹਨ। ਯੂਕਰੇਨ ਦੇ ਵਿਦੇਸ਼ ਮੰਤਰੀ ਐਂਡਰੀ ਸਿਬੀਹਾ ਨੇ ਵੀ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਕੀਵ ਨੂੰ ਸੰਭਾਵਿਤ ਜੰਗਬੰਦੀ ਲਈ ਭਾਰਤ ਤੇ ਤਿੰਨ ਹੋਰ ਦੇਸ਼ਾਂ ਤੋਂ ਵੱਖਰੇ-ਵੱਖਰੇ ਪ੍ਰਸਤਾਵ ਪ੍ਰਾਪਤ ਹੋਏ ਹਨ। ਨਵੀਂ ਦਿੱਲੀ ਦੇ ਯਤਨਾਂ ਬਾਰੇ ਕੁਝ ਵੇਰਵੇ ਸਾਂਝੇ ਕਰਦਿਆਂ ਜੈਸ਼ੰਕਰ ਨੇ ਕਿਹਾ ਕਿ ਭਾਰਤ ਕਾਲੇ ਸਾਗਰ ਵਿਚ ਸਮੁੰਦਰੀ ਆਵਾਜਾਈ ਦੀ ਸੁਰੱਖਿਆ ਦੇ ਨਾਲ-ਨਾਲ ਅਨਾਜ ਦੀ ਬਰਾਮਦ ਤੇ ਊਰਜਾ ਸਪਲਾਈ ਨੂੰ ਯਕੀਨੀ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ, ਭਾਰਤ ਲਗਾਤਾਰ ਗੱਲਬਾਤ ਅਤੇ ਕੂਟਨੀਤੀ ਰਾਹੀਂ ਯੂਕਰੇਨ ਸੰਕਟ ਨੂੰ ਹੱਲ ਕਰਨ ’ਤੇ ਜ਼ੋਰ ਦੇ ਰਿਹਾ ਹੈ।
ਭਾਰਤ ਵਲੋਂ ਰੂਸ-ਯੂਕਰੇਨ ਜੰਗ ਗੱਲਬਾਤ ਰਾਹੀਂ ਹੱਲ ਕਰਨ ਲਈ ਯਤਨ ਤੇਜ਼
ਨਵੀਂ ਦਿੱਲੀ, 4 ਅਕਤੂਬਰ (ਪੀ. ਟੀ. ਆਈ.)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਰੂਸ-ਯੂਕਰੇਨ ਸੰਘਰਸ਼ ਨੂੰ ਹੱਲ ਕਰਨ ਲਈ ਕੇਵਲ ਵਕਾਲਤ ਕਰਨ ਤੋਂ ਅੱਗੇ ਵਧਦਿਆਂ ਹਾਲੀਆ ਮਹੀਨਿਆਂ ’ਚ ਕੀਵ (ਯੂਕਰੇਨ) ਤੇ ...
ਅਜੀਤ ਡੈਸਕ
05-10-2026