ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਫ਼ਤਰ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਸ਼ੁੱਕਰਵਾਰ 9 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਦਰਅਸਲ ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਸ਼ੀਲ ਨਾਗੂ ਦੀ ਬੈਂਚ ਕੋਲ ਸੂਚੀਬੱਧ ਕੀਤਾ ਗਿਆ ਸੀ। ਸੁਣਵਾਈ ਸ਼ੁਰੂ ਹੁੰਦਿਆਂ ਹੀ ਜਸਟਿਸ ਦੱਤਾ ਨੇ ਦੱਸਿਆ ਕਿ ਕੇਸ ਦੀ ਫਾਈਲ ਜਸਟਿਸ ਸ਼ੀਲ ਨਾਗੂ ਕੋਲ ਦੇਰ ਨਾਲ ਪਹੁੰਚੀ ਸੀ, ਜਿਸ ਕਾਰਨ ਉਨ੍ਹਾਂ ਨੂੰ ਫਾਈਲ ਦੇਖਣ ਦਾ ਮੌਕਾ ਨਹੀਂ ਮਿਲ ਸਕਿਆ। ਇਸ ਲਈ ਮਾਮਲੇ ਦੀ ਸੁਣਵਾਈ ਅਗਲੇ ਦਿਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਅਦਾਲਤ ਨੂੰ ਮਾਮਲੇ ਦੀ ਗੰਭੀਰਤਾ ਦੇਖਦੇ ਹੋਏ ਸੀ.ਬੀ.ਆਈ. ਦੀ ਤਤਕਾਲੀ ਕਾਰਵਾਈ ’ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਸੀ। ਪਰ ਬੈਂਚ ਨੇ ਕਿਹਾ ਕਿ ਜਦੋਂ ਤੱਕ ਦੂਜੇ ਜੱਜ ਫਾਈਲ ਦਾ ਅਧਿਐਨ ਨਹੀਂ ਕਰ ਲੈਂਦੇ, ਉਦੋਂ ਤੱਕ ਕੋਈ ਅੰਤਰਿਮ ਹੁਕਮ ਪਾਸ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 5 ਅਕਤੂਬਰ ਦੇ ਉਸ ਹੁਕਮ ਖ਼ਿਲਾਫ਼ ਐਸ.ਐਲ.ਪੀ. ਦਾਇਰ ਕੀਤੀ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਗਈ ਸੀ।
ਸੁਪਰੀਮ ਕੋਰਟ ਵਲੋਂ ਸੀ.ਬੀ.ਆਈ. ਜਾਂਚ ਮਾਮਲੇ ’ਚ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ
ਨਵੀਂ ਦਿੱਲੀ, 8 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੁੱਖ ਮੰਤਰੀ ਦਫ਼ਤਰ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿਚ ਸੀ.ਬੀ.ਆਈ. ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ..
ਅਜੀਤ ਡੈਸਕ
09-10-2026