ਨਵੀਂ ਦਿੱਲੀ, 8 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਪਰਮਜੀਤ ਸਿੰਘ ਚੰਢੋਕ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਕਮੇਟੀ ਵਲੋਂ ਇਨ੍ਹਾਂ ਸ਼ਰਧਾਲੂਆਂ ਦੇ ਠਹਿਰਣ ਅਤੇ ਭਾਰਤ ਦੇ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਲਈ ਬੱਸਾਂ ਸਮੇਤ ਹੋਰ ਜ਼ਰੂਰੀ ਵਿਵਸਥਾ ਕੀਤੀ ਜਾਵੇਗੀ। ਇਨ੍ਹਾਂ ਸ਼ਰਧਾਲੂਆਂ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਪਰਮਜੀਤ ਸਿੰਘ ਚੰਢੋਕ ਦਾ ਧੰਨਵਾਦ ਕੀਤਾ।
ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਦਿੱਲੀ ਪੁੱਜੇ
ਨਵੀਂ ਦਿੱਲੀ, 8 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦੇ ਜਥੇ ਦਾ ਦਿੱਲੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ...
ਅਜੀਤ ਡੈਸਕ
09-10-2026