10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

‘ਇੰਡੀਆ’ ਗੱਠਜੋੜ ਦੇ ਵਫ਼ਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-‘ਇੰਡੀਆ’ ਗੱਠਜੋੜ ਦੇ ਨੇਤਾਵਾਂ ਦੇ ਇਕ ਵਫ਼ਦ ਨੇ ਸ਼ੁੱਕਰਵਾਰ ਸ਼ਾਮ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ‘ਵੋਟ ਚੋਰੀ’ ਬਾਰੇ ਇਕ ਮੰਗ-ਪੱਤਰ ਸੌਂਪਿਆ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ..

ਅਜੀਤ ਡੈਸਕ 10-10-2026

ਨਵੀਂ ਦਿੱਲੀ, 9 ਅਕਤੂਬਰ (ਪੀ.ਟੀ.ਆਈ.)-‘ਇੰਡੀਆ’ ਗੱਠਜੋੜ ਦੇ ਨੇਤਾਵਾਂ ਦੇ ਇਕ ਵਫ਼ਦ ਨੇ ਸ਼ੁੱਕਰਵਾਰ ਸ਼ਾਮ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ‘ਵੋਟ ਚੋਰੀ’ ਬਾਰੇ ਇਕ ਮੰਗ-ਪੱਤਰ ਸੌਂਪਿਆ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੈਰਾਨ ਸਨ ਕਿ ਰਾਸ਼ਟਰਪਤੀ ਨੇ ‘ਚੋਣ ਚੋਰੀ’ ਦੇ ਦੋਸ਼ ਤੋਂ ਇਨਕਾਰ ਨਹੀਂ ਕੀਤਾ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਗੱਲ ਨੂੰ “ਸਵੀਕਾਰ” ਕੀਤਾ। ਰਾਸ਼ਟਰਪਤੀ ਮੁਰਮੂ ਨੇ ਨੇਤਾਵਾਂ ਤੋਂ ‘ਵੋਟ ਚੋਰੀ’ ਦੇ ਸਬੂਤ ਮੰਗੇ ਅਤੇ ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਦੋਂ ਰਾਸ਼ਟਰਪਤੀ ਸਬੂਤ ਲੈਣ ਲਈ ਤਿਆਰ ਹੋਣਗੇ ਤਾਂ ‘ਇੰਡੀਆ’ ਗੱਠਜੋੜ ਆਪਣੇ ਕੋਲ ਮੌਜੂਦ ਸਬੂਤ ਉਨ੍ਹਾਂ ਨੂੰ ਸੌਂਪ ਦੇਵੇਗਾ।

ਇਸ ਵਫ਼ਦ ’ਚ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਟੀ.ਐਮ.ਸੀ. ਮੁਖੀ ਮਮਤਾ ਬੈਨਰਜੀ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਐਨ.ਸੀ.ਪੀ. (ਐਸ.ਪੀ.) ਦੀ ਸੁਪ੍ਰੀਆ ਸੂਲੇ, ਐਸ.ਪੀ. ਦੇ ਰਾਜੀਵ ਰਾਏ, ਆਰ.ਜੇ.ਡੀ. ਦੇ ਮਨੋਜ ਝਾਅ, ਵੀ.ਸੀ.ਕੇ. ਮੁਖੀ ਥੋਲ. ਥਿਰੂਮਾਵਲਾਵਨ, ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਅਤੇ ਸੀ.ਪੀ.ਆਈ. ਦੇ ਡੀ. ਰਾਜਾ ਸ਼ਾਮਿਲ ਸਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਸੋਮਵਾਰ ਨੂੰ ਚੀਫ਼ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਵੀ ਮੰਗ-ਪੱਤਰ ਸੌਂਪਣਗੇ। ਲੋਕਤੰਤਰ ਬਚਾਓ” ਦਾ ਵੱਡਾ ਬੈਨਰ ਲੈ ਕੇ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਮਾਰਚ ਕੀਤਾ, ਜਿਥੇ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ, ਉਹ ਵਫ਼ਦ ਜਿਸ ਦੇ ਮੈਂਬਰਾਂ ਦੇ ਨਾਂਅ ਰਾਸ਼ਟਰਪਤੀ ਭਵਨ ਨੂੰ ਭੇਜੇ ਗਏ ਸਨ, “ਵੋਟ ਚੋਰੀ” ਦੇ ਮੁੱਦੇ ’ਤੇ ਮੰਗ-ਪੱਤਰ ਸੌਂਪਣ ਲਈ ਰਾਸ਼ਟਰਪਤੀ ਮੁਰਮੂ ਨੂੰ ਮਿਲਣ ਗਿਆ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਖੜਗੇ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਨੇਤਾਵਾਂ ਨੇ ਭਵਿੱਖ ਦੀਆਂ ਚੋਣਾਂ ਲਈ ਈ.ਵੀ.ਐਮ. ਦੀ ਬਜਾਏ ਬੈਲਟ ਪੇਪਰ ਦੀ ਵਰਤੋਂ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ‘ਵੋਟ ਚੋਰੀ’ ਦੇ ਸਬੂਤ ਮੰਗੇ ਹਨ ਜੋ ਅਸੀਂ ਮੁਹੱਈਆ ਕਰਵਾਵਾਂਗੇ। ਰਾਹੁਲ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੂੰ ਸੌਂਪੇ ਗਏ ‘ਇੰਡੀਆ’ ਗੱਠਜੋੜ ਦੇ ਮੰਗ-ਪੱਤਰ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ‘ਭਾਰਤੀ ਲੋਕਤੰਤਰ ਨੂੰ ਤਬਾਹ ਕਰਨ ਦੀ ਸਾਜਿਸ਼ ਰਚੀ ਹੈ’।

ਪ੍ਰੈਸ ਨਾਲ ਗੱਲਬਾਤ ਕਰਦਿਆਂ ਬੈਨਰਜੀ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਇਕਜੁੱਟ ਅਤੇ ਮਜ਼ਬੂਤ ਹੈ ਤੇ ਉਨ੍ਹਾਂ ਨੂੰ ਲਗਦਾ ਹੈ ਕਿ ਮੀਟਿੰਗ ਸਕਾਰਾਤਮਕ ਰਹੀ। ਇਸ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ’ਚ ਮੁਲਾਕਾਤ ਕੀਤੀ ਅਤੇ ‘ਵੋਟ ਚੋਰੀ’ ਵਿਰੁੱਧ ਅੰਦੋਲਨ ਦੀ ਯੋਜਨਾ ਨੂੰ ਅੱਗੇ ਵਧਾਉਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਕਰਨ ਲਈ ਆਪਣੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ’ਚ ਖੜਗੇ, ਰਾਹੁਲ ਗਾਂਧੀ, ਕਾਂਗਰਸੀ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ (ਕਰਨਾਟਕ) ਅਤੇ ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼) ਦੇ ਨਾਲ-ਨਾਲ ‘ਇੰਡੀਆ’ ਗੱਠਜੋੜ ਦੇ ਹੋਰ ਨੇਤਾ ਮਮਤਾ ਬੈਨਰਜੀ, ਸੁਲੇ, ਬਸ਼ੀਰ, ਬੇਬੀ, ਰਾਜਾ, ਸਮਾਜਵਾਦੀ ਪਾਰਟੀ ਦੇ ਰਾਜੀਵ ਰਾਏ ਅਤੇ ਮੋਹਿਬੁੱਲਾ ਨਦਵੀ, ਆਜ਼ਾਦ ਸੰਸਦ ਮੈਂਬਰ ਕਪਿਲ ਸਿੱਬਲ ਅਤੇ ਪੱਪੂ ਯਾਦਵ ਆਦਿ ਸ਼ਾਮਿਲ ਹੋਏ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨਾਲੋਂ ਵੀ “ਕਿਤੇ ਡੂੰਘੀ ਸਮੱਸਿਆ” ਮੌਜੂਦ ਹੈ ਅਤੇ ਇਸ ਲਈ ਮੌਜੂਦਾ ਸਰਕਾਰ ਨੂੰ ਹਟਾਉਣਾ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਵਿਰੋਧੀ ਧਿਰ ਉਸੇ ਤਰ੍ਹਾਂ ਦਬਾਅ ਬਣਾਉਂਦੀ ਰਹੀ ਜਿਵੇਂ ਪਿਛਲੇ ਕੁਝ ਦਿਨਾਂ ’ਚ ਕੀਤਾ ਹੈ, ਤਾਂ ਸਰਕਾਰ ਡਿੱਗ ਜਾਵੇਗੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਗਿਆਨੇਸ਼ ਕੁਮਾਰ ਨਾਲੋਂ ਵੀ ਕਿਤੇ ਡੂੰਘੀ ਸਮੱਸਿਆ ਹੈ ਅਤੇ ਉਨ੍ਹਾਂ ਕਿਹਾ ਕਿ ਇਹ ਅਜਿਹਾ ਮੁੱਦਾ ਹੈ, ਜਿਸ ਲਈ ਲੜਨਾ ਅਤੇ ਜਾਨ ਵੀ ਦੇਣੀ ਪਵੇ ਤਾਂ ਪਿੱਛੇ ਨਹੀਂ ਹਟਣਾ ਚਾਹੀਦਾ। ਰਾਹੁਲ ਗਾਂਧੀ ਨੇ ਗਿਆਨੇਸ਼ ਕੁਮਾਰ ’ਤੇ ਵਰ੍ਹਦਿਆਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਸਿਰਫ਼ ਇਕ ਸੇਵਾ ਪ੍ਰਦਾਤਾ ਹੈ ਅਤੇ ਉਸ ’ਚ ਇਹ ਕਹਿਣ ਦੀ ਹਿੰਮਤ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਨਹੀਂ ਮਿਲਣਗੇ।

ਪਿਛਲੀ ਖ਼ਬਰ ਪੀ. ਓ. ਸਟਾਫ ਵਲੋਂ ਚੋਰੀ ਤੇ ਖੋਹ ਦੇ ਮਾਮਲੇ ’ਚ ਭਗੌੜਾ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਕ ਜਥੇ ਨੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 19ਵਾਂ ਅਲੌਕਿਕ ਕੀਰਤਨ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।