ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੀ ਜਾਣਗੇ ਤੇ ਮੋਦੀ ਸਰਕਾਰ ਵੀ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਗਾਂਧੀ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਹਿੰਦੀ ’ਚ ਇਕ ਪੋਸਟ ਪਾ ਕੇ ਕਿਹਾ ਕਿ “ਗਿਆਨੇਸ਼ ਕੁਮਾਰ ਜਾਣਗੇ। ਇਹ ਸਰਕਾਰ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਸ਼ੁਰੂ ਹੋਵੇਗੀ।” ਉਨ੍ਹਾਂ ਸੰਸਦ ਦੇ ਕੇਂਦਰੀ ਹਾਲ ’ਚ ‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੂੰ ਦਿੱਤੇ ਆਪਣੇ ਭਾਸ਼ਣ ਦੀ ਵੀਡੀਓ ਵੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਤੋਂ ਵੀ ਕਿਤੇ ਵੱਡੀ ਸਮੱਸਿਆ ਹੈ ਤੇ ਇਸ ਦੇ ਹੱਲ ਲਈ ਮੌਜੂਦਾ ਸਰਕਾਰ ਨੂੰ ਹਟਾਉਣਾ ਜ਼ਰੂਰੀ ਹੈ।
ਗਿਆਨੇਸ਼ ਕੁਮਾਰ ਜਾਣਗੇ, ਇਹ ਸਰਕਾਰ ਵੀ ਜਾਵੇਗੀ-ਰਾਹੁਲ
ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੀ ਜਾਣਗੇ ਤੇ ਮੋਦੀ ਸਰਕਾਰ ਵੀ ਜਾਵੇਗੀ। ਇਸ ਤੋਂ ਬਾਅਦ ਲੋਕਤੰਤਰ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਵੇਗਾ। ਗਾਂਧੀ ਨੇ ਸੋਸ਼ਲ ਮੀਡੀਆ ਮੰਚ ...
ਅਜੀਤ ਡੈਸਕ
11-10-2026