13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿੱਲੀ ਕਮੇਟੀ ਪ੍ਰਧਾਨ ਕਾਲਕਾ ਦੀ ਸ਼ਿਕਾਇਤ ’ਤੇ ਕੇਜਰੀਵਾਲ ਤੇ ਹੋਰਨਾ ਖ਼ਿਲਾਫ਼ ਐਫ.ਆਈ.ਆਰ. ਦਰਜ

ਦਿੱਲੀ ਕਮੇਟੀ ਪ੍ਰਧਾਨ ਕਾਲਕਾ ਦੀ ਸ਼ਿਕਾਇਤ ’ਤੇ ਕੇਜਰੀਵਾਲ ਤੇ ਹੋਰਨਾ ਖ਼ਿਲਾਫ਼ ਐਫ.ਆਈ.ਆਰ. ਦਰਜ

ਅਜੀਤ ਡੈਸਕ 13-10-2026

ਨਵੀਂ ਦਿੱਲੀ, 12 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਸ਼ਿਕਾਇਤ ’ਤੇ ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਕਮੇਟੀ ਪ੍ਰਧਾਨ ਕਾਲਕਾ ਨੇ ਸੰਸਦ ਮਾਰਗ ’ਤੇ ਸਥਿਤ ਡੀ.ਸੀ.ਪੀ. ਦਫ਼ਤਰ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਦੋਸ਼ ਲਾਇਆ ਗਿਆ ਸੀ 10 ਅਕਤੂਬਰ ਨੂੰ ਜੰਤਰ ਮੰਤਰ ਵਲ ਕੀਤੇ ਜਾ ਰਹੇ ਇਕ ਪ੍ਰਦਰਸ਼ਨ ਦੌਰਾਨ ‘ਆਪ’ ਨਾਲ ਜੁੜੇ ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਦੇ ਇਸ਼ਾਰੇ ’ਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖਲ ਹੋ ਕੇ ਹੰਗਾਮਾ ਕੀਤਾ ਤੇ ਪਲੇਅ ਕਾਰਡ ਵਿਖਾਉਂਦੇ ਹੋਏ ਸਿਆਸੀ ਨਾਅਰੇਬਾਜ਼ੀ ਵੀ ਕੀਤੀ। ਕਾਲਕਾ ਨੇ ਸ਼ਿਕਾਇਤ ਵਿਚ ਕਿਹਾ ਕਿ ‘ਆਪ’ ਨਾਲ ਜੁੜੇ ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰੇ ਦੀ ਮਰਿਆਦਾ ਤੇ ਪਵਿੱਤਰਤਾ ਨੂੰ ਭੰਗ ਕੀਤਾ ਗਿਆ ਅਤੇ ਬਾਅਦ ਵਿਚ ਗ਼ਲਤ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀਆਂ ਗਈਆਂ। ਦਿੱਲੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਰਾਹੁਲ ਗਾਂਧੀ ਬਣੇ ਮੁੱਖ ਪਟੀਸ਼ਨਰ ਅਗਲੀ ਖ਼ਬਰ ਪਟੀਸ਼ਨ ’ਚ ਖਾਮੀਆਂ, ਅੱਜ ਨਹੀਂ ਹੋਵੇਗੀ ਸੁਣਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।