14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਸਰਕਾਰ ਨਾਗਰਿਕਾਂ ਦੀ ਸੁਰੱਖਿਆ ਕਰਨ ’ਚ ਨਾਕਾਮ-ਬਿੱਟੂ

ਮਾਨਸਾ, ਬਠਿੰਡਾ, 13 ਅਕਤੂਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਮਾਨਸਾ ਪੁ­ਲਿਸ ਨੇ ਉਸ ਸਮੇਂ ਹਿਰਾਸਤ ’ਚ ਲੈ ਲਿਆ, ਜਦੋਂ ਉਹ ਮਾਨਸਾ ਦੇ ਸਿਵਲ ਹਸਪਤਾਲ ’ਚ ਗੋਲੀਕਾਂਡ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ...

ਅਜੀਤ ਡੈਸਕ 14-10-2026

ਮਾਨਸਾ, ਬਠਿੰਡਾ, 13 ਅਕਤੂਬਰ (ਅਜੀਤ ਬਿਊਰੋ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਮਾਨਸਾ ਪੁ­ਲਿਸ ਨੇ ਉਸ ਸਮੇਂ ਹਿਰਾਸਤ ’ਚ ਲੈ ਲਿਆ, ਜਦੋਂ ਉਹ ਮਾਨਸਾ ਦੇ ਸਿਵਲ ਹਸਪਤਾਲ ’ਚ ਗੋਲੀਕਾਂਡ ਦੌਰਾਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪਹੁੰਚੇ ਸਨ। ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਬਿੱਟੂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਆਮ ਨਾਗਰਿਕਾਂ ਦੀਆਂ ਜਾਨਾਂ ਦੀ ਸੁਰੱਖਿਆ ਕਰਨ ’ਚ ਨਾਕਾਮ ਰਹਿਣ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪੁਲਿਸ ਵਲੋਂ ਗੋਲੀਕਾਂਡ ਨੂੰ ਨਿੱਜੀ ਰੰਜਿਸ਼ ਦਾ ਨਤੀਜਾ ਦੱਸੇ ਜਾਣ ’ਤੇ ਵੀ ਸਵਾਲ ਉਠਾਇਆ। ਬਿੱਟੂ ਨੇ ਇਹ ਵੀ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ ਕੀਤੀ ਹੈ।

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ 11 ਸਤੰਬਰ, 2023 ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ’ਚੋਂ ਹੋਇਆ ਸੀ ਰਿਹਾਅ ਅਗਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਡਾ. ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।