ਕਪੂਰਥਲਾ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਸਪੱਸ਼ਟ ਕਰੇ ਕਿ ਕੇਂਦਰ ਤੇ ਗੁਜਰਾਤ ’ਚ ਸੱਤਾ ’ਚ ਹੋਣ ਦੇ ਬਾਵਜੂਦ ਨਸ਼ਾ ਤਸਕਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ’ਚ ਉਸ ਦੀ ਨਾਕਾਮੀ ਕਿਉਂ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਹੜੇ ਲੋਕ ਆਪਣੇ ਸੂਬਿਆਂ ’ਚ ਇਸ ਸਮੱਸਿਆ ਨੂੰ ਹੱਲ ਕਰਨ ’ਚ ਨਾਕਾਮ ਰਹੇ ਹਨ, ਉਨ੍ਹਾਂ ਨੂੰ ਪੰਜਾਬ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣਾ ਰਿਕਾਰਡ ਦੇਖਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਇਸ ਸਮੱਸਿਆ ਨਾਲ ਨਜਿੱਠਣ ’ਚ ਆਪਣੀ ਨਾਕਾਮੀ ਦਾ ਜਵਾਬ ਦੇਣਾ ਚਾਹੀਦਾ ਹੈ।
ਕੇਂਦਰ ਸਰਕਾਰ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ਿਆਂ ਦੀ ਸਪਲਾਈ ਬਾਰੇ ਸਪੱਸ਼ਟ ਕਰੇ-ਮੁੱਖ ਮੰਤਰੀ
ਕਪੂਰਥਲਾ, 13 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਜਵਾਬ ਦਿੰਦਿਆਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ...
ਅਜੀਤ ਡੈਸਕ
14-10-2026